ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।
ਦਸ ਦੇਈਏ ਕਿ ਰਾਜੂ ਸ਼੍ਰੀਵਾਸਤਵ ਨੂੰ ਜਿੰਮ ‘ਚ ਕਸਰਤ ਕਰਦੇ ਦੌਰਾਨ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।