ਚੰਡੀਗੜ੍ਹ – ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਯੋਜਨਾ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਸਬੰਧੀ ਗਜਟ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।
ਆਪਣੇ ਟਵੀਟ ‘ਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਰਾਜਪਾਲ ਸਾਹਿਬ ਨੇ ‘ਇਕ ਵਿਧਾਇਕ ਇਕ ਪੈਨਸ਼ਨ’ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ। ਉਨ੍ਹਾਂ ਕਿਹਾ ਕਿ ਇਹ ਪੈਸਾ ਲੋਕਾਂ ਦੇ ਕੰਮਾਂ ‘ਤੇ ਹੀ ਲੱਗੇਗਾ ਨਾ ਕਿ ਲੀਡਰਾਂ ‘ਤੇ। ਦੱਸ ਦੇਈਏ ਕਿ ਇਸ ਯੋਜਨਾ ਸਬੰਧੀ ਫਾਈਲ ਲੰਬੇ ਸਮੇਂ ਤੋਂ ਰਾਜਪਾਲ ਕੋਈ ਪੈਂਡਿੰਗ ਸੀ, ਜਿਸ ਨੂੰ ਰਾਜਪਾਲ ਨੇ ਅੱਜ ਮਨਜ਼ੂਰੀ ਦੇ ਦਿੱਤੀ ਹੈ।