ਵੰਡ ਵੇਲੇ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ

ਅੰਮ੍ਰਿਤਸਰ, 16 ਅਗਸਤ- 75 ਵਰ੍ਹੇ ਪਹਿਲਾਂ ਸੰਨ 1947 ਵਿਚ ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਭਾਈ ਅਮਰਜੀਤ ਸਿੰਘ ਚਾਵਲਾ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਕਰਨੈਲ ਸਿੰਘ ਪੀਰ ਮੁਹੰਮਦ, ਭਾਈ ਗੁਰਚਰਨ ਸਿੰਘ ਗਰੇਵਾਲ, ਮਲੇਰਕੋਟਲੇ ਤੋਂ ਮੁਸਲਿਮ ਭਾਈਚਾਰੇ ਦੇ ਆਗੂ ਡਾ ਨਸੀਰ ਅਖ਼ਤਰ ਤੋਂ ਇਲਾਵਾ ਮੁਸਲਿਮ ਭਾਈਚਾਰੇ ਦੇ ਆਗੂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *