ਸ. ਪ੍ਰੀਤਮ ਸਿੰਘ ਕੁਮੇਦਾਨ ਦੇ ਦਿਹਾਂਤ ‘ਤੇ CM ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ ਅਤੇ ਇਸ ਦੇ ਰਿਪੇਰੀਅਨ ਅਧਿਕਾਰਾਂ ਬਾਰੇ ਅਥਾਰਟੀ ਵੱਜੋਂ ਜਾਣੇ ਜਾਂਦੇ ਪ੍ਰੀਤਮ ਸਿੰਘ ਕੁਮੇਦਾਨ ਦਾ ਵੀਰਵਾਰ ਸ਼ਾਮ ਮੋਹਾਲੀ ਵਿਖੇ ਸੰਖੇਪ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ ਹੈ ਕਿ ਸਾਬਕਾ PCS ਅਫ਼ਸਰ ਸ. ਪ੍ਰੀਤਮ ਸਿੰਘ ਕੁਮੇਦਾਨ ਜੀ ਪੰਜਾਬ ਦੇ ਸੱਚੇ ਸਪੂਤ ਸਨ।

ਉਨ੍ਹਾਂ ਲਿਖਿਆ ਕਿ ਆਪਣੀ ਧਰਤੀ ਅਤੇ ਦਰਿਆਈ ਪਾਣੀਆਂ ਦੇ ਹੱਕਾਂ ਲਈ ਆਖ਼ਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਸਦੀਵੀਂ ਵਿਛੋੜੇ ਬਾਰੇ ਸੁਣ ਕੇ ਡੂੰਘਾ ਧੱਕਾ ਲੱਗਾ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਿਸ਼ ਕਰਨ-ਅਲਵਿਦਾ ਪ੍ਰੀਤਮ ਜੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਟਵੀਟ ਕਰਕੇ ਪ੍ਰੀਤਮ ਸਿੰਘ ਕੁਮੇਦਾਨ ਦੇ ਦਿਹਾਂਤ ‘ਤੇ ਅਫ਼ਸੋਸ ਜ਼ਾਹਰ ਕੀਤਾ ਗਿਆ ਹੈ।

Leave a Reply

Your email address will not be published. Required fields are marked *