ਕਰਨਾਲ, 22 ਅਗਸਤ (ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹਰਿਆਣਾ ਅੰਦਰ ਅੱਜ ਉਸ ਸਮੇ ਵੱਡਾ ਝੱਟਕਾ ਲਗਾ ਜਦੋਂ ਕਰਨਾਲ ਤੋ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਸੰਧ ਸਮੇਤ ਰਾਜ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਨਵੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦਾ ਗਠਨ ਕਰ ਦਿੱਤਾ।
ਇਸ ਮੌਕੇ ਬੇਸ਼ਕ ਨਵੇ ਬਣਾਏ ਗਏ ਅਹੁਦੇਦਾਰਾਂ ਦਾ ਐਲਾਨ ਤਾਂ ਨਹੀਂ ਕੀਤਾ ਗਿਆ, ਪਰ 5 ਮੈਂਬਰੀ ਕਮੇਟੀ ਦਾ ਐਲਾਨ ਜ਼ਰੂਰ ਕੀਤਾ ਗਿਆ। ਇਸ ਮੌਕੇ ਐਲਾਨ ਕੀਤਾ ਗਿਆ ਕਿ ਜਲਦ ਹੀ ਕਰਨਾਲ ਦੇ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਸੂਬਾ ਪੱਧਰੀ ਸਿੱਖ ਕਨਵੈਸ਼ਨ ਕੀਤੀ ਜਾਵੇਗੀ, ਜਿਸ ਦੀ ਤਰੀਕ ਦਾ ਜਲਦ ਐਲਾਨ ਕਰ ਦਿੱਤਾ ਜਾਵੇਗਾ।