ਚੰਡੀਗੜ੍ਹ, 23 ਅਗਸਤ-ਬੀਤੇ ਕੱਲ੍ਹ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਾਬਕਾ ਕਾਂਗਰਸੀ ਫੂਡ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।
ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਗ੍ਰਿਫ਼ਤਾਰੀ ਉਸੇ ਦਾ ਹਿੱਸਾ ਹੈ। ਅਸੀਂ ਕੋਈ ਸਿਆਸੀ ਬਦਲਾਖ਼ੋਰੀ ਨਹੀਂ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਸਬੂਤਾਂ ਤੋਂ ਬਿਨਾਂ ਕਾਰਵਾਈ ਨਹੀਂ ਕਰਦੇ।