ਨਵੀਂ ਦਿੱਲੀ, ਏਜੰਸੀ: ਕੇਂਦਰੀ ਜਾਂਚ ਏਜੰਸੀ ਈਡੀ ਅਤੇ ਸੀਬੀਆਈ ਬਿਹਾਰ ਤੇ ਝਾਰਖੰਡ ਵਿੱਚ ਛਾਪੇਮਾਰੀ ਕਰ ਰਹੇ ਹਨ। ਜਾਂਚ ਏਜੰਸੀ ਨੇ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਰਾਸ਼ਟਰੀ ਜਨਤਾ ਦਲ ਦੇ ਐਮਐਲਸੀ ਸੁਨੀਲ ਸਿੰਘ ਦੇ ਘਰ ਛਾਪਾ ਮਾਰਿਆ ਹੈ। ਇਹ ਮਾਮਲਾ ਨੌਕਰੀ ਘੁਟਾਲੇ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਜਾਂਚ ਏਜੰਸੀ ਬਿਹਾਰ ਤੇ ਝਾਰਖੰਡ ‘ਚ ਵੀ ਛਾਪੇਮਾਰੀ ਕਰ ਰਹੀ ਹੈ। ਏਜੰਸੀ ਨੇ ਝਾਰਖੰਡ ਦੀ ਰਾਜਧਾਨੀ ਰਾਂਚੀ ‘ਚ ਛਾਪੇਮਾਰੀ ਕੀਤੀ ਹੈ। ਇਹ ਟਿਕਾਣੇ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਵਿਧਾਇਕ ਪ੍ਰਤੀਨਿਧੀ ਪ੍ਰੇਮ ਪ੍ਰਕਾਸ਼ ਨਾਲ ਜੁੜੇ ਹੋਏ ਹਨ।