ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਬੁੱਧਵਾਰ ਨੂੰ ਪਿੰਡ ਮੂਸਾ ਪਹੁੰਚੇ, ਜਿਥੇ ਉਨ੍ਹਾਂ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਧੂ ਦੀ ਸੁਰੱਖਿਆ ਵਿਚ ਕਟੌਤੀ ਕਰਨ ਅਤੇ ਕਟੌਤੀ ਦਾ ਪ੍ਰਚਾਰ ਕਰਨ ਵਾਲਿਆਂ ਉਪਰ ਕਾਰਵਾਈ ਹੋਵੇ।
ਮਜੀਠੀਆ ਨੇ ਕਿਹਾ ਕਿ ਮੂਸੇ ਵਾਲਾ ਦੇ ਮਾਪਿਆਂ ਸਮੇਤ ਸਿੱਧੂ ਦੀ ਮੌਤ ਨੇ ਸਮੁੱਚੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਵਾਹਿਗੁਰੂ ਮੂਸੇ ਵਾਲਾ ਦੇ ਮਾਪਿਆਂ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।