ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ : ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰੇਗੀ SIT

Sukhbir-Singh-Badal/ nawanpunjab.com

ਚੰਡੀਗੜ੍ਹ- ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਨੂੰ 30 ਅਗਸਤ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਇਹ ਵੀ ਦੱਸ ਦੇਈਏ ਕਿ ਸਾਲ 2015 ‘ਚ ਹੋਏ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ ‘ਤੇ ਕਿਸ ਨੇ ਪੁਲਸ ਫਾਇਰਿੰਗ ਦੇ ਹੁਕਮ ਜਾਰੀ ਕੀਤੇ ਸਨ।
ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੋਂ ਇਲਾਵਾ ਫਾਇਰਿੰਗ ਦੇ ਸਮੇਂ ਘਟਨਾ ਵਾਲੀ ਥਾਂ ‘ਤੇ ਤਾਇਨਾਤ ਰਹੇ ਪੁਲਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।

Leave a Reply

Your email address will not be published. Required fields are marked *