ਚੰਡੀਗੜ੍ਹ, 29 ਅਗਸਤ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਠਾਨਕੋਟ, ਗੁਰਦਾਸਪੁਰ ਅਤੇ ਸਰਹੱਦ ਨਾਲ ਲੱਗਦੇ ਇਲਾਕਿਆਂ ਵਿਚ ਮਾਈਨਿੰਗ ਉੱਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਦਾ ਤਰਕ ਹੈ ਕਿ ਇਨ੍ਹਾਂ ਥਾਵਾਂ ਉੱਤੇ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹੈ।ਪੰਜਾਬ ਸਰਕਾਰ ਦੇ ਜਵਾਬ ਨੂੰ ਲੈ ਕੇ ਹਾਈਕੋਰਟ ਦਾ ਕਹਿਣਾ ਹੈ ਕਿ ਇਸ ਵਿਚ ਇਕ ਵੀ ਸ਼ਬਦ ਨਹੀਂ ਹੈ ਜੋ ਦੱਸ ਸਕੇ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਵਲੋਂ ਕੀ ਕੁਝ ਕੀਤਾ ਜਾ ਰਿਹਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਅਗਲੀ ਸੁਣਵਾਈ ਉੱਤੇ ਜਵਾਬ ਦੇਵੇ ਕਿ ਸਰਕਾਰ ਮਾਈਨਿੰਗ ਨੂੰ ਰੋਕਣ ਲਈ ਕੀ ਕਰ ਰਹੀ ਹੈ?
Related Posts
ਪੀ. ਜੀ. ਆਈ. ਦੀ ਪੋਸਟਮਾਰਟਮ ਰਿਪੋਰਟ ‘ਚ ਖ਼ੁਲਾਸਾ, ਗੋਲੀਆਂ ਲੱਗਣ ਨਾਲ ਹੀ ਹੋਈ ਸੀ ‘ਜੈਪਾਲ ਭੁੱਲਰ’ ਦੀ ਮੌਤ
ਚੰਡੀਗੜ੍ਹ, 24 ਜੂਨ (ਦਲਜੀਤ ਸਿੰਘ)- ਗੈਂਗਸਟਰ ਜੈਪਾਲ ਭੁੱਲਰ ਦੀ ਮੌਤ ਗੋਲੀਆਂ ਲੱਗਣ ਨਾਲ ਹੀ ਹੋਈ ਸੀ। ਸਰੀਰ ਵਿਚ ਇਸ ਤਰ੍ਹਾਂ ਦੇ…
ਬਿਕਰਮ ਮਜੀਠੀਆ ਨੇ ਮਜੀਠਾ ਹਲਕੇ ਤੋਂ ਚੋਣ ਲੜਨ ਲਈ ਭਰਿਆ ਨਾਮਜ਼ਦਗੀ ਪੱਤਰ
ਮਜੀਠਾ, 28 ਜਨਵਰੀ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅੱਜ ਮਜੀਠਾ ਹਲਕੇ ਤੋਂ ਚੋਣ ਲੜਨ ਲਈ…
ਪੰਜਾਬ ‘ਚ ਵੱਡਾ ਐਨਕਾਊਂਟਰ, ਖ਼ਤਰਨਾਕ ਮੁਲਜ਼ਮ ਢੇਰ
ਅੰਮ੍ਰਿਤਸਰ : ਪੰਜਾਬ ਪੁਲਸ ਨੇ ਐਨਕਾਊਂਟਰ ਵਿਚ ਖ਼ਤਰਨਾਕ ਗੈਂਗਸਟਰ ਲੰਡਾ ਹਰੀਕੇ ਦੇ ਸ਼ੂਟਰ ਨੂੰ ਢੇਰ ਕਰ ਦਿੱਤਾ ਹੈ। ਡੀ. ਆਈ.…