ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ, ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਮਿਲੀ ਨਿਰਵਿਘਨ ਬਿਜਲੀ

ਚੰਡੀਗੜ੍ਹ, 1 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਵਾਅਦਾ ਪੂਰਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਜਾਰੀ ਬਿਆਨ ‘ਚ ਕਿਹਾ ਕਿ, ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਨਿਰਵਿਘਨ ਬਿਜਲੀ ਮਿਲੀ ਹੈ। ਗਰਮੀਆਂ ‘ਚ ਵੀ ਪੰਜਾਬ ‘ਚ ਬਿਜਲੀ ਦੀ ਸਭ ਤੋਂ ਵੱਧ ਮੰਗ ਹੁੰਦੀ ਹੈ। ਪਿਛਲੇ ਸਾਲ 13,431 ਮੈਗਾਵਾਟ ਦੀ ਮੰਗ ਦੇ ਮੁਕਾਬਲੇ 14,295 ਮੈਗਾਵਾਟ ਬਿਜਲੀ ਸਪਲਾਈ ਮਿਲੀ ਹੈ।

ਮਾਰਚ ਤੋਂ ਅਗਸਤ 2022 ਤੱਕ ਰਾਜ ਦੀ ਕੁੱਲ ਬਿਜਲੀ ਦੀ ਖਪਤ 38449 ਮਿਲੀਅਨ ਯੂਨਿਟ ਰਹੀ, ਜੋ ਕਿ ਪਿਛਲੇ ਸਾਲ ਦੀ ਰਿਪੋਰਟ ਕੀਤੀ ਗਈ 33 963 ਮਿਲੀਅਨ ਯੂਨਿਟ ਨਾਲੋਂ 13.21 ਫ਼ੀਸਦੀ ਵੱਧ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, ਪੰਜਾਬ ਸਰਕਾਰ ਟਰਾਂਸਮਿਸ਼ਨ ਨੈੱਟਵਰਕ ਨੂੰ ਮਜ਼ਬੂਤਕਰਨ ‘ਤੇ ਜ਼ੋਰ ਦੇ ਰਹੀ ਹੈ। ਪੰਜਾਬ ‘ਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਰਕਾਰ ਹਰ ਲੰਘਦੇ ਸਾਲ ਦੇ ਨਾਲ ਏ.ਟੀ.ਸੀ./ਟੀ.ਟੀ.ਸੀ. ਦੀ ਸੀਮਾ ਨੂੰ 1000 ਮੈਗਾਵਾਟ ਤੱਕ ਵਧਾਉਣ ਦੇ ਨਿਰਦੇਸ਼ ਦਿੰਦੀ ਹੈ। ਮਾਨ ਨੇ ਕਿਹਾ ਕਿ, ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਸਰਕਾਰ ਨੇ ਸੰਗਰੂਰ ‘ਚ ਦੋ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।

Leave a Reply

Your email address will not be published. Required fields are marked *