ਕਪੂਰਥਲਾ, 2 ਸਤੰਬਰ – ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਅਲੌਕਿਕ ਨਗਰ ਕੀਰਤਨ ਬਟਾਲਾ ਲਈ ਰਵਾਨਾ ਹੋਇਆ। ਇਹ ਨਗਰ ਕੀਰਤਨ ਤਲਵੰਡੀ ਚੌਧਰੀਆਂ, ਮੁੰਡੀ ਮੋੜ, ਸੈਫਲਾਬਾਦ ਆਦਿ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਬਟਾਲਾ ਪੁੱਜੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼ਰਧਾਲੂਆਂ ਵਲੋਂ ਥਾਂ ਥਾਂ ‘ਤੇ ਸੰਗਤਾਂ ਲਈ ਵੱਖ-ਵੱਖ ਤਰਾਂ ਦੇ ਲੰਗਰ ਵੀ ਲਗਾਏ ਗਏ ਸਨ।
Related Posts
ਸ਼ਹੀਦ ਮਨਦੀਪ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਪੁੱਤ ਬੋਲਿਆ-ਮੈਂ ਵੀ ਫ਼ੌਜੀ ਬਣਾਂਗਾ
ਖੰਨਾ – ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਪੁੰਛ ‘ਚ ਅੱਤਵਾਦੀ ਹਮਲੇ ਦੌਰਾਨ ਦੋਰਾਹਾ ਦੇ ਪਿੰਡ ਚਣਕੋਈਆਂ ਦੇ ਮਨਦੀਪ ਸਿੰਘ ਸ਼ਹੀਦ ਹੋ ਗਏ।…
ਫ਼ਾਜ਼ਿਲਕਾ ਸਰਹੱਦੀ ਇਲਾਕੇ ‘ਚ ਮਿਲਿਆ ਜਿੰਦਾ ਹੈਂਡ ਗਰਨੇਡ
ਫ਼ਾਜ਼ਿਲਕਾ, 17 ਜਨਵਰੀ (ਬਿਊਰੋ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਇਲਾਕੇ ਦੇ ਪਿੰਡ ਮੁਠੀਆਵਾਲੀ ਦੇ ਸੇਮ-ਨਾਲ਼ੇ ਦੇ ਨੇੜਿਉਂ ਜਿੰਦਾ ਹੈਂਡ…
ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦਾ ਦੀਵਾਲੀ ਤੋਹਫ਼ਾ, ਜਾਣੋ ਕੈਬਨਿਟ ’ਚ ਲਏ ਵੱਡੇ ਫ਼ੈਸਲੇ
ਜਲੰਧਰ/ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਮੀਟਿੰਗ ’ਚ ਕਈ…