ਐੱਸ.ਏ.ਐੱਸ.ਨਗਰ, 2 ਸਤੰਬਰ – ਬੀਤੇ ਦਿਨੀਂ ਤਰਨ ਤਾਰਨ ਵਿਖੇ ਚਰਚ ‘ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ‘ਚ ਧਾਰਮਿਕ ਥਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਅੱਜ ਏ.ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਮੁਹਾਲੀ ਵਿਚਲੇ ਹੋਰ ਵੱਖ-ਵੱਖ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ ਅਤੇ ਉੱਥੇ ਲੱਗੇ ਕੈਮਰਿਆਂ ਦੀ ਘੋਖ ਕੀਤੀ।
ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਐੱਸ.ਪੀ. ਮੁਹਾਲੀ ਵਿਵੇਕ ਸ਼ੀਲ ਸੋਨੀ ਤੋਂ ਇਲਾਵਾ ਪੁਲਿਸ ਤੇ ਕਈ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ। ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਸੂਬੇ ਅੰਦਰ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਵਿਗਾੜਨ ਦੀ ਇਜਾਜ਼ਤ ਨਹੀਂ ਦੇਵੇਗੀ।