ਤਿੰਨ ਕੌਮੀ ਜਥੇਬੰਦੀਆਂ ਨੇ ਕੇਂਦਰੀ ਕਿਰਤ ਮੰਤਰੀ ਭੁਪਿੰਦਰ ਯਾਦਵ ਨਾਲ ਮੀਟਿੰਗ ਕਰਕੇ ਵਰਕਿੰਗ ਜਰਨਲਿਸਟਸ ਐਕਟ ਦੀਆਂ ਧਾਰਾਵਾਂ ਤਹਿਤ ਮਿਲੀ ਸੁਰੱਖਿਆ ਅਤੇ ਤਨਖਾਹਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ

ਨਵੀਂ ਦਿੱਲੀ,3 ਸਤੰਬਰ : ਪੱਤਰਕਾਰਾਂ ਦੀਆਂ ਤਿੰਨ ਕੌਮੀ ਜਥੇਬੰਦੀਆਂ ਨੇ ਕੇਂਦਰੀ ਕਿਰਤ ਮੰਤਰੀ ਭੁਪਿੰਦਰ ਯਾਦਵ ਨਾਲ ਮੀਟਿੰਗ ਕਰਕੇ ਮੰਗ ਕੀਤੀ ਕਿ ਵਰਕਿੰਗ ਜਰਨਲਿਸਟਸ ਐਕਟ ਦੀਆਂ ਧਾਰਾਵਾਂ ਤਹਿਤ ਮਿਲੀ ਸੁਰੱਖਿਆ ਅਤੇ ਤਨਖਾਹਾਂ ਨੂੰ ਬਹਾਲ ਕੀਤਾ ਜਾਵੇ।ਇਸ ਨਾਲ ਹੀ ਜਮਹੂਰੀਅਤ ਦੇ ਚੌਥੇ ਥੰਮ ਦੀ ਆਜ਼ਾਦੀ ਬਰਕਰਾਰ ਰਹਿ ਸਕਦੀ ਹੈ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋ ਬਣਾਏ ਜਾ ਕਿਰਤ ਕੋਡਾਂ ਵਿੱਚ ਪੱਤਰਕਾਰਾਂ ਨੂੰ ਪਿਛਲੇ ਛੇ ਦਹਾਕਿਆਂ ਤੋਂ ਮਿਲੀਆਂ ਸਹੂਲਤਾਂ ਅਤੇ ਸੁਰੱਖਿਆ ਖਤਮ ਹੋ ਜਾਵੇਗੀ ਅਤੇ ਉਹਨਾਂ ਦੀਆਂ ਕੰਮ ਹਾਲਤਾਂ ਬਿਲਕੁਲ ਹੀ ਬਦਲ ਜਾਣਗੀਆਂ। ਉਨ੍ਹਾਂ ਕੰਮ ਦੇ ਸਮੇਂ ਵਿੱਚ ਵੀ ਵਾਧਾ ਹੋ ਕੇ ਸਨਅਤੀ ਕਾਮਿਆਂ ਦੇ ਬਰਾਬਰ ਚਲਾ ਜਾਵੇਗਾ।
ਵਫ਼ਦ ਨੇ ਕੇਂਦਰੀ ਮੰਤਰੀ ਕੋਲੋਂ ਮੰਗ ਕੀਤੀ ਕਿ ਵਰਕਿੰਗ ਜਰਨਲਿਸਟਸ ਐਕਟ ਪੱਤਰਕਾਰਾਂ ਦੀ ਆਜ਼ਾਦੀ ਅਤੇ ਆਰਥਿਕ ਹਿੱਤਾਂ ਦੀ ਸੁਰੱਖਿਆ ਲਈ ਬਣਾਇਆ ਗਿਆ ਸੀ ਤੇ ਉਸ ਨੂੰ ਉਸੇ ਹਾਲਤ ਵਿੱਚ ਬਹਾਲ ਰੱਖਿਆ ਜਾਵੇ।

ਕੇਂਦਰੀ ਮੰਤਰੀ ਨੇ ਮੰਗਾਂ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਮੰਤਰਾਲੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਾਇਜ਼ ਮੰਗਾਂ ਸਬੰਧੀ ਗੰਭੀਰਤਾ ਨਾਲ ਕੰਮ ਕਰਨ ਤੇ ਇਨ੍ਹਾਂ ਦੇ ਵਾਜਬ ਹੱਲ ਯਕੀਨੀ ਬਣਾਉਣ।
ਵਫ਼ਦ ਵਿੱਚ ਤਿੰਨ ਕੌਮੀ ਜਥੇਬੰਦੀਆਂ ਦੇ ਆਗੂ ਜਿਨ੍ਹਾਂ ਵਿੱਚ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਪ੍ਰਧਾਨ ਸ੍ਰੀਨਿਵਾਸ ਰੈਡੀ, ਸਕੱਤਰ ਜਨਰਲ ਬਲਵਿੰਦਰ ਸਿੰਘ ਜੰਮੂ, ਪ੍ਰੈਸ ਐਸੋਸੀਏਸ਼ਨ ਦੇ ਪ੍ਰਧਾਨ ਸੀਕੇ ਨਾਇਕ, ਖਜਾਨਚੀ ਲਕਸ਼ਮੀ ਦੇਵੀ,ਪੀਸੀਆਈ ਦੇ ਮੈਂਬਰ ਜੈਸ਼ੰਕਰ ਗੁਪਤਾ , ਨਿਊਜ਼ ਕੈਮਰਾਮੈਨ ਐਸੋਸੀਏਸ਼ਨ ਦੇ ਪ੍ਰਧਾਨ ਐੱਸ ਐਨ ਸਿਨਹਾ,ਜਨਰਲ ਸਕੱਤਰ ਸੰਦੀਪ ਸ਼ਾਮਲ ਸਨ।

Leave a Reply

Your email address will not be published. Required fields are marked *