ਅੰਮ੍ਰਿਤਸਰ 19 ਜੁਲਾਈ (ਦਲਜੀਤ ਸਿੰਘ)- ਭਗਤੀ ਅਤੇ ਸ਼ਕਤੀ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮੀਰੀ-ਪੀਰੀ ਦਿਵਸ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ । ਜ਼ਿਕਰਯੋਗ ਹੈ ਕਿ ਅੱਜ ਦੇ ਦਿਹਾੜੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ ਅਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰ ਕੇ ਸਿੱਖ ਧਰਮ ਵਿਚ ਮੀਰੀ-ਪੀਰੀ ਦੇ ਸਿਧਾਂਤ ਦੀ ਅਰੰਭਤਾ ਕੀਤੀ ਸੀ।
ਇਸ ਅਫ਼ਸਰ ‘ਤੇ ਹੋਰਨਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਅਤੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਹੋਰ ਸੰਗਤਾਂ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੀ ਹਾਜ਼ਰ ਸਨ।