ਨਵੀਂ ਦਿੱਲੀ- ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਐਤਵਾਰ ਨੂੰ ਹੋਈ ਸੜਕ ਹਾਦਸੇ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ। ਜਾਂਚ ਵਿੱਚ ਪਾਇਆ ਗਿਆ ਕਿ ਮਿਸਤਰੀ ਅਤੇ ਉਸ ਦੇ ਇੱਕ ਸਹਿ-ਯਾਤਰੀ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ ਅਤੇ ਕਾਰ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ। ਪੁਲਿਸ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਤੇਜ਼ ਸੀ ਅਤੇ ਡਰਾਈਵਰ ਦੀ ਗਲਤੀ ਕਾਰਨ ਇਹ ਹਾਦਸਾ ਵਾਪਰਿਆ।
ਮਿਸਤਰੀ ਨੇ ਸੀਟ ਬੈਲਟ ਨਹੀਂ ਬੰਨ੍ਹੀ
ਇੱਕ ਪੁਲਿਸ ਅਧਿਕਾਰੀ ਨੇ ਕਿਹਾ, “ਮੁਢਲੀ ਜਾਂਚ ਦੇ ਅਨੁਸਾਰ, ਕਾਰ ਦੁਰਘਟਨਾ ਵਿੱਚ ਮਾਰੇ ਗਏ ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਅਤੇ ਉਨ੍ਹਾਂ ਦੇ ਸਹਿ ਯਾਤਰੀ ਨੇ ਸੀਟ ਬੈਲਟ ਨਹੀਂ ਪਾਈ ਹੋਈ ਸੀ। ਕਾਰ ਦੀ ਰਫਤਾਰ ਤੇਜ਼ ਸੀ ਅਤੇ ਡਰਾਈਵਰ ਦੀ ਗਲਤੀ ਕਾਰਨ ਇਹ ਹਾਦਸਾ ਵਾਪਰਿਆ।