ਭਵਾਨੀਗੜ੍ਹ, 5 ਸਤੰਬਰ- ਭਵਾਨੀਗੜ੍ਹ ਨੇੜੇ ਘਰਾਚੋਂ ਵਿਖੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਿਚਕਾਰ ਹੋਈ ਝੜਪ ਪੁਲਿਸ ਤੋਂ ਬਾਅਦ ਕਿਸਾਨਾਂ ਨੇ ਸੁਨਾਮ-ਚੰਡੀਗੜ੍ਹ ਮਾਰਗ ਨੂੰ ਜਾਮ ਕਰਕੇ ਨਾਅਰੇਬਾਜ਼ੀ ਸ਼ੁਰੂ ਕੀਤੀ ਹੋਈ ਹੈ, ਪਰ ਬੱਸ ਅੱਡੇ ਨੇੜੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਨੇ ਉਗਰਾਹਾਂ ਯੂਨੀਅਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦੇ ਹੱਕ ਵਿਚ ਨਾਅਰੇ ਲਗਾਏ।
ਯੂਨੀਅਨ ਦੇ ਜ਼ਿਲ੍ਹਾ ਖ਼ਜ਼ਾਨਚੀ ਸੁਖਦੇਵ ਸਿੰਘ ਘਰਾਚੋਂ ਨੇ ਕੀਤੀ ਕਾਰਵਾਈ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਉਗਰਾਹਾਂ ਦੇ ਕਿਸਾਨਾਂ ਨੇ ਧੱਕਾ ਕੀਤਾ ਤਾਂ ਯੂਨੀਅਨ ਆਗੂ ਕਿਸਾਨਾਂ ਦਾ ਡੱਟ ਕੇ ਵਿਰੋਧ ਕਰਨਗੇ।