ਪਟਿਆਲਾ – ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਕੋਰੋਨਾ ਦਾ ਲਪੇਟ ਵਿੱਚ ਆ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ ਕਿ ‘ਕੋਰੋਨਾ ਦੇ ਹਲਕੇ ਲੱਛਣ ਦਿਖਾਈ ਦੇਣ ‘ਤੇ ਜਦੋਂ ਮੈਂ ਕੋਰੋਨਾ ਟੈਸਟ ਕਰਵਾਇਆ ਤਾਂ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ।
ਮੈਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।’ ਪ੍ਰਨੀਤ ਕੌਰ ਨੇ ਬੇਨਤੀ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਜਿਹੜੇ ਲੋਕ ਮੇਰੇ ਸੰਪਰਕ ਵਿੱਚ ਆਏ ਸਨ, ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ।