ਹਿਸਾਰ, 7 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਹਿਸਾਰ ‘ਚ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸੀ। ਪ੍ਰੈੱਸ ਕਾਨਫ਼ਰੰਸ ਦੌਰਾਨ ਅਰਵਿੰਦਰ ਕੇਜਰੀਵਾਲ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੀ ਪ੍ਰੈੱਸ ਕਾਨਫ਼ਰੰਸ ਐੱਸ.ਵਾਈ.ਐੱਲ. ਮੁੱਦੇ ‘ਤੇ ਬੈਠ ਕੇ ਗੱਲਬਾਤ ਹੋਣੀ ਚਾਹੀਦੀ ਹੈ। ਜੇਕਰ ਮੋਦੀ ਸਰਕਾਰ ਚਾਹੇ ਤਾਂ ਇਹ ਮਸਲਾ ਹੱਲ ਹੋ ਸਕਦਾ ਹੈ ਅਤੇ ਜੇਕਰ ਮੋਦੀ ਜੀ ਕੋਲ ਯੋਜਨਾ ਨਹੀਂ ਹੈ ਤਾਂ ਸਾਡੇ ਤੋਂ ਲੈ ਲੈਣ। ਕੇਜਰੀਵਾਲ ਨੇ ਕਿਹਾ, ‘ਸਾਡੇ ਤੋਂ ਬਾਅਦ ਆਜ਼ਾਦ ਹੋਏ ਦੇਸ਼ ਅੱਜ ਅੱਗੇ ਹਨ। ਦੇਸ਼ ਨੂੰ ਜੋੜਨ ਦਾ ਕੰਮ ਕਰਾਂਗੇ। ਦੇਸ਼ ਦੇ ਕੋਨੇ-ਕੋਨੇ ‘ਚ ਜਾਵਾਂਗੇ।
ਸਾਡਾ ਮਕਸਦ ਲੋਕਾਂ ਨੂੰ ਜੋੜਨਾ ਹੈ। 130 ਕਰੋੜ ਦੇਸ਼ ਵਾਸੀ ਹਨ, ਦੇਸ਼ ਨੂੰ ਨੰਬਰ ਵਨ ਬਣਾ ਸਕਦੇ ਹਨ। ਦੇਸ਼ ‘ਚ ਚੰਗੀ ਅਤੇ ਸਸਤੀ ਸਿੱਖਿਆ ਦਾ ਇੰਤਜ਼ਾਮ ਕਰਨਾ ਹੈ। 75 ਸਾਲਾਂ ‘ਚ ਸਿੱਖਿਆ ‘ਤੇ ਕੋਈ ਕੰਮ ਨਹੀਂ ਕੀਤਾ ਗਿਆ।” ਉਨ੍ਹਾਂ ਵਲੋਂ ਇਕ ਨੰਬਰ ਵੀ ਜਾਰੀ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨੰਬਰ ‘ਤੇ ਮਿਸ ਕਾਲ ਦਿਓ । ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਹਾ ਗਿਆ ਕਿ ਅਰਵਿੰਦ ਕੇਜਰੀਵਾਲ ਦੇਸ਼ ਦਾ ਕ੍ਰਾਂਤੀਕਾਰੀ ਮੁੱਖ ਮੰਤਰੀ ਹੈ।