ਹਨੀ ਸਿੰਘ ਅਤੇ ਸ਼ਾਲਿਨੀ ਤਲਵਾਰ ਦਾ ਹੋਇਆ ਤਲਾਕ, 1 ਕਰੋੜ ਰੁਪਏ ‘ਚ ਹੋਇਆ ਸਮਝੌਤਾ

ਮੁੰਬਈ, 9 ਸਤੰਬਰ-ਪੰਜਾਬੀ ਗਾਇਕ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ‘ਚ ਤਲਾਕ ਹੋ ਗਿਆ ਹੈ। ਸ਼ਾਲਿਨੀ ਤਲਵਾਰ ਨੇ ਪਿਛਲੇ ਸਾਲ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ‘ਚ ਤਲਾਕ ਦੀ ਪਟੀਸ਼ਨ ਦਾਇਰ ਕਰਕੇ ਗਾਇਕ ‘ਤੇ ਘਰੇਲੂ ਹਿੰਸਾ ਅਤੇ ਹੋਰ ਔਰਤਾਂ ਨਾਲ ਸਰੀਰਕ ਸੰਬੰਧਾਂ ਸਮੇਤ ਕਈ ਗੰਭੀਰ ਦੋਸ਼ ਲਾਏ ਸਨ।

ਇਸ ਦੇ ਨਾਲ ਹੀ ਹਨੀ ਸਿੰਘ ਅਤੇ ਸ਼ਾਲਿਨੀ ਹੁਣ ਅਧਿਕਾਰਤ ਤੌਰ ‘ਤੇ ਵੱਖ ਹੋ ਗਏ ਹਨ। ਖ਼ਬਰਾਂ ਦੀ ਮੰਨੀਏ ਤਾਂ ਸ਼ਾਲਿਨੀ ਨੇ ਹਨੀ ਸਿੰਘ ਤੋਂ ਤਲਾਕ ਲਈ 10 ਕਰੋੜ ਰੁਪਏ ਦੀ ਭੱਤਾ ਮੰਗਿਆ ਸੀ ਪਰ ਹੁਣ ਦੋਵਾਂ ਵਿਚਾਲੇ 1 ਕਰੋੜ ਦਾ ਸਮਝੌਤਾ ਹੋਇਆ ਹੈ।

Leave a Reply

Your email address will not be published. Required fields are marked *