ਅੰਮ੍ਰਿਤਸਰ, 15 ਸਤੰਬਰ- ਅਕਾਲੀ ਦਲ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਚੋਣਾਂ ਅਤੇ ਬੇਅਦਬੀ ਮਾਮਲਿਆਂ ਸਮੇਤ ਹੋਰ ਪੰਥਕ ਮਸਲਿਆਂ ਨੂੰ ਲੈ ਕੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਵਿਰਾਸਤੀ ਮਾਰਗ ਵਿਖੇ ਜਮਹੂਰੀਅਤ ਬਹਾਲੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ|
ਜਿਸ ਵਿਚ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਹਲਕੇ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਸਮੇਤ ਹੋਰ ਸਿੱਖ ਆਗੂ ਅਤੇ ਪਾਰਟੀ ਵਰਕਰ ਪੁੱਜੇ ਹੋਏ ਹਨ।