ਪਟਿਆਲਾ, 16 ਸਤੰਬਰ – ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਦਿਲ ਦੇ ਰੋਗ ਦੇ ਸੰਬੰਧ ‘ਚ ਪਟਿਆਲਾ ਹਾਰਟ ਹਸਪਤਾਲ ‘ਚ ਪਟਿਆਲਾ ਵਿਖੇ ਦਾਖ਼ਲ ਹੋਏ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਦਾ ਹਾਲ-ਚਾਲ ਜਾਨਣ ਲਈ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਬਲਵੰਤ ਸਿੰਘ, ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਪ੍ਰਨੀਤ ਕੌਰ ਅਤੇ ਸਾਬਕਾ ਮੇਅਰ ਵਿਸ਼ਣੂ ਸ਼ਰਮਾ ਪਹੁੰਚੇ ਹਨ।