ਮੋਹਾਲੀ, 19 ਜੁਲਾਈ (ਦਲਜੀਤ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੀ ਰਿਹਾਇਸ਼ ਵਿਖੇ ਪਹੁੰਚੇ। ਇੱਥੇ ਨਵਜੋਤ ਸਿੰਘ ਸਿੱਧੂ ਦਾ ਭਰਵਾਂ ਸੁਆਗਤ ਕੀਤਾ ਗਿਆ।
ਇਸ ਮੌਕੇ ਨਵਜੋਤ ਸਿੱਧੂ ਨਾਲ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ, ਮਦਨ ਲਾਲ ਜਲਾਲਪੁਰ ਅਤੇ ਰਾਜਾ ਵੜਿੰਗ ਵੀ ਮੌਜੂਦ ਸਨ। ਨਵਜੋਤ ਸਿੰਘ ਸਿੱਧੂ ਦਾ ਕੁਲਜੀਤ ਨਾਗਰਾ ਵੱਲੋਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।
ਪ੍ਰਧਾਨ ਬਣਨ ਮਗਰੋਂ ਜਿੱਥੇ ਨਵਜੋਤ ਸਿੰਘ ਸਿੱਧੂ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ, ਉੱਥੇ ਹੀ ਸਿੱਧੂ ਵੱਲੋਂ ਵੱਖ-ਵੱਖ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਇਆ ਗਿਆ ਹੈ।
ਇਸ ਤੋਂ ਇਲਾਵਾ 4 ਕਾਰਜਕਾਰੀ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ‘ਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਸ਼ਾਮਲ ਹਨ।