ਮਾਨਸਾ, 17 ਸਤੰਬਰ- ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ‘ਚ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਜਿੰਦਰ ਜੋਕਰ ਤੋਂ ਇਲਾਵਾ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਦਾ ਭਰਾ ਬਿੱਟੂ ਦਾ ਰਿਮਾਂਡ ਖ਼ਤਮ ਹੋਣ ਉਪਰੰਤ ਇੱਥੋਂ ਦੀ ਅਦਾਲਤ ਨੇ 6 ਦਿਨ ਅਤੇ ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਗ੍ਰਿਫ਼ਤਾਰ ਕੀਤੇ ਸ਼ੂਟਰ ਮਨਪ੍ਰੀਤ ਸਿੰਘ ਮਨੀ ਰਈਆ ਅਤੇ ਮਨਦੀਪ ਸਿੰਘ ਤੂਫ਼ਾਨ ਦਾ 7 ਦਿਨਾਂ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
ਉਪਰੋਕਤ ਸਾਰਿਆਂ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਮੈਡੀਕਲ ਨਿਰੀਖਣ ਉਪਰੰਤ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਮਾਣਯੋਗ ਅਦਾਲਤ ਨੇ ਰਿਮਾਂਡ ਦੇ ਦਿੱਤਾ ਹੈ।