ਪਟਿਆਲਾ, 19 ਸਤੰਬਰ- ਬਿਜਲੀ ਨਿਗਮ ਦੇ ਮੁੱਖ ਦਫ਼ਤਰ ਦੇ ਸਾਹਮਣੇ ਹੱਕੀ ਮੰਗਾਂ ਨੂੰ ਲੈ ਕੇ 56 ਦਿਨਾਂ ਤੋਂ ਧਰਨੇ ਤੇ ਬੈਠੀ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਵਲੋਂ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਅੱਜ ਪਟਿਆਲਾ ਸੰਗਰੂਰ ਰੋਡ ਤੇ ਪੈਂਦੇ ਪਿੰਡ ਭੇਡਪੁਰਾ ਨਜ਼ਦੀਕ ਲੰਘਦੀ ਬਿਜਲੀ ਦੀ ਵੱਡੀ ਲਾਈਨ ‘ਤੇ ਚੜ੍ਹ ਕੇ ਤਿੱਖਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਇਸ ਮੌਕੇ ਯੂਨੀਅਨ ਦੀ ਮੰਗ ਬਾਰੇ ਜਾਣਕਾਰੀ ਦਿੰਦਿਆਂ ਪਵਿੱਤਰ ਸਿੰਘ ਨੇ ਦੱਸਿਆ ਕਿ ਬਿਜਲੀ ਨਿਗਮ ਵਲੋਂ ਅਪ੍ਰੈਂਟਿਸ ਲਾਈਨਮੈਨਾਂ ਲਈ 1690+310=2000 ਪੋਸਟਾਂ ਦੀ ਭਰਤੀ ਲਈ ਲਿਆ ਜਾਣ ਵਾਲਾ ਪੇਪਰ ਰੱਦ ਕਰਕੇ ਪਹਿਲਾਂ ਦੀ ਤਰ੍ਹਾਂ ਅਪ੍ਰੈਂਟਿਸ ਮੈਰਿਟ ਦੇ ਆਧਾਰ ‘ਤੇ ਨਵੀਂ ਭਰਤੀ ਕੀਤੀ ਜਾਵੇ ਅਤੇ ਸੀ.ਆਰ. ਏ. 299/22 ਅਨੁਸਾਰ ਭਰਤੀ ਕੀਤੇ ਜਾਣ ਵਾਲੇ ਸਹਾਇਕ ਲਾਈਨਮੈਨਾਂ ਦੀ ਨਿਯੁਕਤੀ ਲਈ ਲਿਖ਼ਤੀ ਟੈਸਟ ਦੀ ਸ਼ਰਤ ਹਟਾਈ ਜਾਵੇ।