ਮੋਹਾਲੀ , ਕਪਤਾਨ ਰੋਹਿਤ ਸ਼ਰਮਾ ਕੋਲ ਅਗਲੇ ਮਹੀਨੇ ਆਸਟ੍ਰੇਲੀਆ ਵਿੱਚ ਹੋਣ ਵਾਲੇ T20 ਵਿਸ਼ਵ ਕੱਪ ਦੀਆਂ ਤਿਆਰੀਆਂ ਨੂੰ ਦੇਖਣ ਦਾ ਵੱਡਾ ਮੌਕਾ ਹੈ। ਆਸਟ੍ਰੇਲੀਆ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਮੰਗਲਵਾਰ ਤੋਂ ਸ਼ੁਰੂ ਹੋ ਰਹੀ ਹੈ। ਪਹਿਲਾ ਮੈਚ ਮੋਹਾਲੀ ‘ਚ ਖੇਡਿਆ ਜਾਵੇਗਾ। ਰੋਹਿਤ ਸ਼ਰਮਾ ਵਿਸ਼ਵ ਕੱਪ ਤੋਂ ਪਹਿਲਾਂ ਉਨ੍ਹਾਂ 11 ਖਿਡਾਰੀਆਂ ਦਾ ਸੁਮੇਲ ਬਣਾਉਣ ਦੀ ਕੋਸ਼ਿਸ਼ ਕਰੇਗਾ, ਜਿਨ੍ਹਾਂ ‘ਚ ਚੈਂਪੀਅਨ ਬਣਨ ਦੀ ਤਾਕਤ ਹੈ। ਇਹ ਮੈਚ ਮੰਗਲਵਾਰ ਨੂੰ ਮੋਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।
ਭਾਰਤ ਬਨਾਮ ਆਸਟ੍ਰੇਲੀਆ 1st T20 ਮੈਚ (India vs Australia 1st T20) ਸਟਾਰ ਸਪੋਰਟਸ ਨੈੱਟਵਰਕ ‘ਤੇ ਪ੍ਰਸਾਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੌਟ ਸਟਾਰ ‘ਤੇ ਵੀ ਇਸ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਵਰਲਡ ਕੱਪ ਤੋਂ ਪਹਿਲਾਂ ਭਾਰਤ ਨੂੰ ਆਸਟ੍ਰੇਲੀਆ ਅਤੇ ਫਿਰ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਖੇਡਣੀ ਹੈ। ਆਸਟ੍ਰੇਲੀਆ ਖਿਲਾਫ ਘਰੇਲੂ ਸੀਰੀਜ਼ 20 ਸਤੰਬਰ ਤੋਂ ਸ਼ੁਰੂ ਹੋਵੇਗੀ। ਅਗਲਾ ਟੀ-20 23 ਸਤੰਬਰ ਨੂੰ ਨਾਗਪੁਰ ‘ਚ ਹੋਵੇਗਾ, ਇਸ ਤੋਂ ਬਾਅਦ ਤੀਜਾ ਅਤੇ ਆਖਰੀ ਟੀ-20 ਮੈਚ 25 ਸਤੰਬਰ ਨੂੰ ਹੈਦਰਾਬਾਦ ‘ਚ ਹੋਵੇਗਾ।