ਚੰਡੀਗੜ੍ਹ, 20 ਸਤੰਬਰ-ਝੋਨੇ ਦੀ ਫ਼ਸਲ ਖ਼ਰੀਦ ਨੂੰ ਲੈ ਕੇ ਮਾਨ ਸਰਕਾਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 1 ਅਕਤੂਬਰ ਤੋਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਜਾਵੇਗੀ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਖ਼ੁਦ ਮੰਡੀਆਂ ‘ਚ ਜਾ ਕੇ ਤਿਆਰੀਆਂ ਦਾ ਜਾਇਜ਼ਾ ਲਵਾਂਗਾ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਇਸ ਵਾਰ 191 ਲੱਖ ਮੀਟਰਿਕ ਟਨ ਫ਼ਸਲ ਮੰਡੀਆਂ ‘ਚ ਆਉਣ ਦੀ ਉਮੀਦ ਹੈ।