ਮਾਨਸਾ – ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਤਾਂਡ ‘ਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਦਾ 2 ਦਿਨਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੁਣ ਹੁਸ਼ਿਆਰਪੁਰ ਪੁਲਸ ਨੂੰ ਇਨ੍ਹਾਂ ਦੋਵਾਂ ਦਾ 2 ਦਿਨਾਂ ਟਰਾਂਜਿਟ ਰਿਮਾਂਡ ਮਿਲ ਗਿਆ ਹੈ।
ਦੱਸ ਦੇਈਏ ਕਿ ਇਨ੍ਹਾਂ ਦੋਵਾਂ ਨੂੰ ਅੱਜ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ , ਜਿੱਥੇ ਹੁਸ਼ਿਆਰਪੁਰ ਪੁਲਸ ਦੀ ਮੰਗ ‘ਤੇ 2021 ਦੇ ਅਗਵਾ ਮਾਮਲੇ ‘ਚ ਉਨ੍ਹਾਂ ਨੂੰ ਟਰਾਂਜਿਟ ਰਿਮਾਂਡ ਦੇ ਦਿੱਤਾ ਗਿਆ ਹੈ।