ਬੰਗਾ, 28 ਸਤੰਬਰ- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ ‘ਚ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਅਕਾਲੀ ਆਗੂ ਵਲੋਂ ਸਾਥੀਆਂ ਸਮੇਤ ਸ਼ਹੀਦਾਂ ਨੂੰ ਸਿਜਦਾ ਕੀਤਾ। ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ‘ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ। ਉਨ੍ਹਾਂ ਵਲੋਂ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਖਟਕੜ ਕਲਾਂ ਵਿਖੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਆਮ ਜਨਤਾ ਨੂੰ ਤੰਗ ਕੀਤਾ ਜਾ ਰਿਹਾ ਹੈ।
ਉਨ੍ਹਾਂ ਆਖਿਆ ਕਿ ਸ਼ਹੀਦ ਭਗਤ ਸਿੰਘ ਸਾਡੇ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਵੱਡਾ ਯੋਗਦਾਨ ਪਾਇਆ ਅਤੇ ਫਾਂਸੀ ਦਾ ਰੱਸਾ ਚੁੰਮਿਆ। ਉਨ੍ਹਾਂ ਨਾਲ ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਨਛੱਤਰਪਾਲ ਵਿਧਾਇਕ ਹਲਕਾ ਨਵਾਂਸ਼ਹਿਰ ਅਤੇ ਹੋਰ ਆਗੂ ਵੀ ਸ਼ਾਮਿਲ ਸਨ।