ਚੰਡੀਗੜ੍ਹ : ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਲਾਨ ਕੀਤਾ ਹੈ ਕਿ ਪੰਜਾਬ ‘ਚ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਦਿੱਤੇ ਜਾਣਗੇ। ਮਾਨ ਨੇ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਪੁਰਸਕਾਰਾਂ ਲਈ ਯੁਵਕ ਸੇਵਾਵਾਂ ਵਿਭਾਗ ਨੇ ਅਰਜ਼ੀਆਂ ਮੰਗੀਆਂ ਹਨ।
30 ਨਵੰਬਰ ਤਕ ਨੌਜਵਾਨ ਅਪਲਾਈ ਕਰ ਸਕਦੇ ਹਨ। 46 ਯੁਵਕਾਂ ਨੂੰ 51 ਹਜ਼ਾਰ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਪਿਛਲੇ ਕਈ ਸਾਲਾਂ ਤੋਂ ਇਹ ਪੁਰਸਕਾਰ ਰੁਕੇ ਹੋਏ ਸੀ।