ਪ੍ਰਤਾਪ ਬਾਜਵਾ ਨੇ ਸਪੀਕਰ ਸੰਧਵਾਂ ਨੂੰ ਭੇਜਿਆ ਨਿੰਦਾ ਪ੍ਰਸਤਾਵ

ਚੰਡੀਗੜ੍ਹ- : ਪੰਜਾਬ ਵਿਧਾਨ ਸਭਾ ਵਿਚ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਕ ਚਿੱਠੀ ਲਿਖ ਕੇ ਨਿੰਦਾ ਪ੍ਰਸਤਾਵ ਭੇਜਿਆ ਹੈ। ਇਹ ਨਿੰਦਾ ਪ੍ਰਸਤਾਵ ਵਿਧਾਨ ਸਭਾ ਵਿਚ ਮੁੱਖ ਮੰਤਰੀ ਦੇ ਵਿਵਹਾਰ ਦੀ ਨਿਖੇਧੀ ਕਰਨ ਅਤੇ ਰਾਜਪਾਲ ਪੰਜਾਬ ਵਲੋਂ ਜਾਰੀ ਕੀਤੀ ਗਈ ਵਿਸ਼ੇਸ਼ ਐਡਵਾਇਜ਼ਰੀ ਦੀ ਘੋਰ ਅਣਦੇਖੀ ਕੀਤੇ ਜਾਣ ਦੀ ਨਿਖੇਧੀ ਅਤੇ ਨਿੰਦਾ ਕਰਨ ਸੰਬੰਧੀ ਭੇਜਿਆ ਗਿਆ ਹੈ।
ਪ੍ਰਤਾਪ ਸਿੰਘ ਬਾਜਵਾ ਵਲੋਂ ਭੇਜੇ ਗਏ ਨਿੰਦਾ ਮਤੇ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਵਲੋਂ ਬਿਨਾਂ ਕਿਸੇ ਨਿਯਮ ਦਾ ਹਵਾਲਾ ਦਿੱਤੇ ਹੀ ਸਦਨ ਵਿਚ ਭਰੋਸਗੀ ਮਤਾ ਪੇਸ਼ ਕੀਤਾ ਗਿਆ, ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹਾ ਬਾਵਜੂਦ ਇਸਦੇ ਕੀਤਾ ਗਿਆ ਕਿ ਪੰਜਾਬ ਰਾਜ ਦੇ ਸੰਵਿਧਾਨਿਕ ਮੁਖੀ ਰਾਜਪਾਲ ਵਲੋਂ ਪਹਿਲਾਂ ਹੀ ਇਸ ਸੰਬੰਧ ਵਿਚ ਵਿਸ਼ੇਸ਼ ਐਡਵਾਇਜ਼ਰੀ ਜਾਰੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਧਾਨ ਸਭਾ ਦੇ ਸਕੱਤਰ ਵਲੋਂ ਰਾਜਪਾਲ ਨੂੰ ਭੇਜੇ ਗਏ ਕਾਰੋਬਾਰ ਸੰਬੰਧੀ ਬਿਓਰੇ ਵਿਚ ਕਿਤੇ ਵੀ ਇਸ ਗੱਲ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ ਕਿ ਮੁੱਖ ਮੰਤਰੀ ਵਲੋਂ ਭਰੋਸਗੀ ਮਤਾ ਪੇਸ਼ ਕੀਤਾ ਜਾਣਾ ਹੈ।

ਬਾਜਵਾ ਨੇ ਕਿਹਾ ਕਿ ਇਸ ਤੋਂ ਇਲਾਵਾ, ਬਿਜ਼ਨੈੱਸ ਐਡਵਾਇਜ਼ਰੀ ਕਮੇਟੀ ਵਿਚ ਬਿਨਾਂ ਕਿਸੇ ਫ਼ੈਸਲੇ ਦੇ, ਰਾਜਪਾਲ ਨੂੰ ਦੱਸੇ ਗਏ ਕਾਰੋਬਾਰ ਦੀ ਤਰਜੀਹ ਦੀ ਅਣਦੇਖੀ ਕੀਤੀ ਗਈ। ਉਨ੍ਹਾਂ ਵਲੋਂ ਪੁੱਛੇ ਜਾਣ ਦੇ ਬਾਵਜੂਦ ਵੀ ਕੋਈ ਸਪੱਸ਼ਟੀਕਰਣ ਨਹੀਂ ਦਿੱਤਾ ਗਿਆ, ਜਿਸ ਨਾਲ ਸਥਾਪਿਤ ਸੰਸਦੀ ਪ੍ਰੰਪਰਾਵਾਂ ਦੀ ਘੋਰ ਉਲੰਘਣਾ ਕੀਤੀ ਗਈ।

Leave a Reply

Your email address will not be published. Required fields are marked *