ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸ਼ੁਰੂਆਤ ‘ਚ ਹੀ ਵਿਰੋਧੀ ਧਿਰ ਵੱਲੋਂ ਸਦਨ ਅੰਦਰ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ। ਕਾਂਗਰਸ ਵੱਲੋਂ ਮੰਤਰੀ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਦੌਰਾਨ ਸਦਨ ਅੰਦਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਾਂਗਰਸੀਆਂ ਦਾ ਕਹਿਣਾ ਹੈ ਕਿ ਫ਼ੌਜਾ ਸਿੰਘ ਸਰਾਰੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਕਾਂਗਰਸ ਵੱਲੋਂ ਮੰਤਰੀ ਦੀ ਆਡੀਓ ਵਾਇਰਲ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ ਜਾ ਰਿਹਾ ਹੈ ਅਤੇ ਜੰਮ ਕੇ ਨਾਅਰੇ ਲਾਏ ਜਾ ਰਹੇ ਹਨ।
ਇਸ ਦੌਰਾਨ ਸਦਨ ‘ਚ ਭਰੋਸਗੀ ਮਤੇ ਨੂੰ ਲੈ ਕੇ ਹੰਗਾਮਾ ਹੋਣ ਦੇ ਆਸਾਰ ਹਨ। ਕਾਂਗਰਸੀਆਂ ਦੇ ਰੌਲੇ-ਰੱਪੇ ਦੌਰਾਨ ਸਦਨ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ।