ਲੁਧਿਆਣਾ, 29 ਸਤੰਬਰ- ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਹੈ ਅਤੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਮਿਹਰਬਾਨ ਥਾਣੇ ‘ਚ ਦਰਜ ਇਕ ਅਪਰਾਧਿਕ ਮਾਮਲੇ ਦੇ ਸਿਲਸਿਲੇ ‘ਚ ਲਾਰੈਂਸ ਬਿਸ਼ਨੋਈ ਨੂੰ ਇੱਥੇ ਲਿਆਂਦਾ ਗਿਆ ਹੈ ਅਤੇ ਅਦਾਲਤ ‘ਚ ਪੇਸ਼ੀ ਦੇ ਮੱਦੇਨਜ਼ਰ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।