ਨਵੀਂ ਦਿੱਲੀ- ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੱਟ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ, ਜੋ ਅਗਲੇ ਮਹੀਨੇ ਹੋਣ ਵਾਲੇ ਆਈ.ਸੀ.ਸੀ. ਟੂਰਨਾਮੈਂਟ ਤੋਂ ਪਹਿਲਾਂ ਟੀਮ ਲਈ ਵੱਡਾ ਝਟਕਾ ਹੈ।
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੁਮਰਾਹ ਪਿੱਠ ਦੇ ਗੰਭੀਰ ਦਰਦ ਤੋਂ ਪੀੜਤ ਹੈ ਅਤੇ ਉਸ ਨੂੰ ਮਹੀਨਿਆਂ ਤੱਕ ਟੀਮ ਤੋਂ ਬਾਹਰ ਹੋਣਾ ਪੈ ਸਕਦਾ ਹੈ।