ਰਾਜਾਸਾਂਸੀ- ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਵਿਦੇਸ਼ੀ ਕਰੰਸੀ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਸਟਮ ਵਿਭਾਗ ਨੇ ਇੱਕ ਵਿਦੇਸ਼ੀ ਯਾਤਰੀ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸ ਕੋਲੋਂ ਲੱਖਾਂ ਰੁਪਏ ਦੀ ਵਿਦੇਸ਼ੀ ਅਤੇ ਭਾਰਤੀ ਕਰੰਸੀ ਜ਼ਬਤ ਕੀਤੀ ਹੈ। ਕਸਟਮ ਵਿਭਾਗ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਇਸ ਮਾਮਲੇ ਦੀ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।