ਸ੍ਰੀਨਗਰ, 5 ਅਕਤੂਬਰ- ਜੰਮੂ ਕਸ਼ਮੀਰ ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਦਾਅਵਾ ਕੀਤਾ ਕਿ ਉੱਤਰੀ ਕਸ਼ਮੀਰ ਦੇ ਪੱਟਨ ਸ਼ਹਿਰ ਵਿੱਚ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਅੱਜ ਉਨ੍ਹਾਂ ਟਵੀਟ ਕੀਤਾ, ‘ਗ੍ਰਹਿ ਮੰਤਰੀ ਕਸ਼ਮੀਰ ਵਿਚ ਆਮ ਵਰਗੀ ਸਥਿਤੀ ਹੋਣ ਦਾ ਢੰਡੋਰਾ ਪਿੱਟ ਰਹੇ ਹਨ ਤਾਂ ਮੈਂ ਘਰ ਵਿੱਚ ਨਜ਼ਰਬੰਦ ਹਾਂ।
ਮੈਂ ਇੱਕ ਵਰਕਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੱਟਨ ਜਾਣਾ ਚਾਹੁੰਦੀ ਸੀ।’ ਉਨ੍ਹਾਂ ਕਿਹਾ ਕਿ ਜੇ ਕਿਸੇ ਸਾਬਕਾ ਮੁੱਖ ਮੰਤਰੀ ਦੇ ਮੌਲਿਕ ਅਧਿਕਾਰਾਂ ਨੂੰ ਇੰਨੀ ਆਸਾਨੀ ਨਾਲ ਮੁਅੱਤਲ ਕੀਤਾ ਜਾ ਸਕਦਾ ਹੈ ਤਾਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਬਾਰੇ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ।