ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਕਿਸਾਨਾਂ ਦਾ ਸੰਘਰਸ਼ ਜਾਰੀ

kisan/nawanpunjab.com

ਚੰਡੀਗੜ੍ਹ, 20 ਜੁਲਾਈ (ਦਲਜੀਤ ਸਿੰਘ)- ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਕਿਸਾਨਾਂ ਦਾ ਸੰਘਰਸ਼ ਜਾਰੀ ਹੈ । ਇਸੇ ਸੰਘਰਸ਼ ਦੇ ਚਲਦਿਆਂ ਲਗਾਤਾਰ ਕਿਸਾਨਾਂ ਵੱਲੋਂ ਦਿੱਲੀ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ । ਉੱਥੇ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਪਿੰਡਾਂ ਵਿਚ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ । ਪ੍ਰੰਤੂ ਦੂਜੇ ਪਾਸੇ ਕਿਸਾਨੀ ਅੰਦੋਲਨ ਦੇ ਚੱਲਦਿਆਂ ਪੰਜਾਬ ਦੇ ਵੱਖ ਵੱਖ ਪਿੰਡਾਂ ਵਿਚ ਸਿਆਸੀ ਪਾਰਟੀਆਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ । ਜ਼ਿਲ੍ਹੇ ਦੇ ਪਿੰਡ ਪੱਖੋ ਕਲਾਂ ਵਿਖੇ ਪਿੰਡ ਵਾਸੀਆਂ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਦਾ ਬਾਈਕਾਟ ਕੀਤਾ ਹੈ । ਸਿਆਸੀ ਲੀਡਰਾਂ ਨੂੰ ਪਿੰਡਾਂ ‘ ਚ ਦਾਖ਼ਲ ਹੋਣ ਸਬੰਧੀ ਚਿਤਾਵਨੀ ਦਿੰਦਿਆਂ ਪਿੰਡ ਵਾਸੀਆਂ ਵੱਲੋਂ ਪਿੰਡ ਦੇ ਐਂਟਰੀ ਗੇਟਾਂ ‘ ਤੇ ਬੈਨਰ ਲਗਾਏ ਗਏ ਹਨ । ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਕਰ ਰਹੇ ਹਨ । ਇਸੇ ਸੰਘਰਸ਼ ਦੇ ਚੱਲਦਿਆਂ ਪਿੰਡ ਵਾਸੀਆਂ ਵੱਲੋਂ ਇਕਜੁੱਟ ਹੋ ਕੇ ਸਾਰੇ ਹੀ ਸਿਆਸੀ ਪਾਰਟੀਆਂ ਦਾ ਬਾਈਕਾਟ ਕੀਤਾ ਗਿਆ ਹੈ । ਕਿਉਂਕਿ ਕਿਸਾਨ ਅੰਦੋਲਨ ਵਿਚ ਕਿਸੇ ਵੀ ਸਿਆਸੀ ਪਾਰਟੀ ਨੇ ਕਿਸਾਨਾਂ ਦਾ ਸਾਥ ਨਹੀਂ ਦਿੱਤਾ । ਕਾਂਗਰਸ , ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਪੰਜਾਬ ਵਿੱਚ ਅਖ਼ਬਾਰੀ ਬਿਆਨ ਦੇ ਕੇ ਕਿਸਾਨਾਂ ਨਾਲ ਖੜ੍ਹੇ ਹੋਣ ਦਾ ਦਾਅਵਾ ਕਰ ਰਹੇ ਹਨ ।

ਪਰ ਅਸਲੀਅਤ ਵਿੱਚ ਦਿੱਲੀ ਜਾ ਕੇ ਕਿਸੇ ਵੀ ਪਾਰਟੀ ਦੇ ਲੀਡਰ ਨੇ ਮੋਰਚਾ ਤੱਕ ਨਹੀਂ ਲਗਾਇਆ । ਉਨ੍ਹਾਂ ਦੱਸਿਆ ਕਿ ਪਿੰਡ ਦੇ ਵੱਖ ਵੱਖ ਐਂਟਰੀ ਥਾਂਵਾਂ ‘ ਤੇ ਚਿਤਾਵਨੀ ਬੋਰਡ ਲਗਾ ਕੇ ਸਿਆਸੀ ਪਾਰਟੀਆਂ ਦੇ ਦਾਖ਼ਲੇ ‘ ਤੇ ਪਾਬੰਦੀ ਲਗਾਈ ਗਈ ਹੈ । ਜੇਕਰ ਇਸ ਦੇ ਬਾਵਜੂਦ ਕੋਈ ਵੀ ਸਿਆਸੀ ਪਾਰਟੀ ਦਾ ਲੀਡਰ ਪਿੰਡ ਵਿੱਚ ਦਾਖ਼ਲ ਹੁੰਦਾ ਹੈ ਤਾਂ ਉਸ ਦਾ ਸ਼ਾਂਤਮਈ ਤਰੀਕੇ ਨਾਲ ਘਿਰਾਓ ਕਰਕੇ ਉਸ ਨੂੰ ਕਿਸਾਨ ਅੰਦੋਲਨ , ਖੇਤੀ ਕਾਨੂੰਨਾਂ ਤੋਂ ਇਲਾਵਾ ਪੰਜਾਬ ਦੀ ਖੇਤੀ , ਕਿਸਾਨੀ ਅਤੇ ਹੋਰ ਲੋਕਾਂ ਦੇ ਮਾਮਲਿਆਂ ਸਬੰਧੀ ਸਵਾਲ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੇ ਲੋਕਾਂ ਵਿੱਚ ਵੱਡੀ ਜਾਗਰੂਕਤਾ ਲਿਆਂਦੀ ਹੈ । ਲੋਕ ਸਿਆਸੀ ਪਾਰਟੀਆਂ ਦਾ ਖਹਿੜਾ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਜੁੜੇ ਹਨ । ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ , ਉਨ੍ਹਾਂ ਸਮਾਂ ਪਿੰਡ ਵਿੱਚ ਸਿਆਸੀ ਲੀਡਰਾਂ ਦਾ ਬਾਈਕਾਟ ਜਾਰੀ ਰਹੇਗਾ

Leave a Reply

Your email address will not be published. Required fields are marked *