ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਦੇ ਚੋਣ ਦੌਰੇ ’ਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਆਦਮਪੁਰ ਹਵਾਈ ਸੈਨਾ ਦੇ ਹਵਾਈ ਅੱਡੇ ’ਤੇ ਕੁਝ ਸਮੇਂ ਲਈ ਪਹੁੰਚੇ, ਜਿੱਥੇ ਉਨ੍ਹਾਂ ਦਾ ਸੁਆਗਤ ਆਦਮਪੁਰ ਏਅਰਪੋਰਟ ‘ਤੇ ਰਾਜੇਸ਼ ਬਾਘਾ ਮਹਾਮੰਤਰੀ ਪੰਜਾਬ ਭਾਜਪਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਜਲੰਧਰ ਦੇ ਐੱਸ. ਐੱਸ. ਪੀ. ਸਵਪਣ ਸ਼ਰਮਾ ਵੱਲੋਂ ਕੀਤਾ ਗਿਆ।
ਦੱਸਿਆ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਆਦਮਪੁਰ ਤੋਂ ਵਿਸ਼ੇਸ਼ ਹੈਲੀਕਾਪਟਰ ਰਾਹੀਂ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਣਗੇ। ਕਿਉਂਕਿ ਪ੍ਰਧਾਨ ਮੰਤਰੀ ਵੱਡੇ ਜਹਾਜ਼ ’ਚ ਆਏ, ਇਸ ਲਈ ਆਦਮਪੁਰ ਦੇ ਏਅਰਫੋਰਸ ਏਅਰਪੋਰਟ ’ਤੇ ਉਤਾਰਨ ਦਾ ਫ਼ੈਸਲਾ ਲਿਆ ਗਿਆ ਸੀ। ਆਦਮਪੁਰ ਏਅਰਫੋਰਸ ਸਟੇਸ਼ਨ ਤੋਂ ਮੋਦੀ 3 ਹੈਲੀਕਾਪਟਰਾਂ ਦੀ ਨਿਗਰਾਨੀ ’ਚ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਣਗੇ। ਇਹ ਹੈਲੀਕਾਪਟਰ ਹਵਾਈ ਸੈਨਾ ਦੇ ਹੋਣਗੇ।