ਨਵੀਂ ਦਿੱਲੀ, 15 ਅਕਤੂਬਰ- ਤਿਉਹਾਰਾਂ ਦੇ ਸੀਜ਼ਨ ‘ਚ ਵੇਰਕਾ ਨੇ ਇਕ ਵਾਰ ਫ਼ਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਵੇਰਕਾ ਨੇ ਇਕ ਕਿਲੋ ਦੁੱਧ ਦੀ ਕੀਮਤ ‘ਚ ਦੋ ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਅੱਧਾ ਕਿਲੋ ਦੇ ਪੈਕੇਟ ‘ਚ ਇਕ ਰੁਪਏ ਦਾ ਵਾਧਾ ਕੀਤਾ ਗਿਆ ਹੈ। ਦੁੱਧ ਦੀਆਂ ਨਵੀਆਂ ਕੀਮਤਾਂ 16 ਅਕਤੂਬਰ ਤੋਂ ਲਾਗੂ ਹੋਣਗੀਆਂ।ਵੇਰਕਾ ਨੇ 4 ਮਹੀਨਿਆਂ ‘ਚ 2 ਵਾਰ ਦੁੱਧ ਦੇ ਰੇਟ ਵਧਾ ਦਿੱਤੇ ਹਨ, ਇਸ ਪਿੱਛੇ ਤਰਕ ਇਹ ਹੈ ਕਿ ਚਾਰਾ ਅਤੇ ਹੋਰ ਚੀਜ਼ਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ। ਅਜਿਹੀ ਸਥਿਤੀ ‘ਚ ਦੁੱਧ ਦੇ ਰੇਟ ਬਣਾਏ ਜਾਣੇ ਚਾਹੀਦੇ ਹਨ, ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਤਿਉਹਾਰਾਂ ਦੇ ਸੀਜ਼ਨ ‘ਚ ਦੁੱਧ ਦੀਆਂ ਕੀਮਤਾਂ ਵਧਣ ਤੋਂ ਬਾਅਦ ਆਮ ਲੋਕਾਂ ਨੂੰ ਵੱਡਾ ਝਟਕਾ ਲੱਗੇਗਾ। ਇਸ ਨਾਲ ਰਸੋਈ ਦਾ ਬਜਟ ਹਿੱਲ ਜਾਵੇਗਾ।
Related Posts
ਭਗਵੰਤ ਮਾਨ ਦੇ ਸਿਆਸੀ ਰਗੜੇ, ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ’ਤੇ ਦਿੱਤਾ ਵੱਡਾ ਬਿਆਨ
ਅੰਮ੍ਰਿਤਸਰ 10 ਫਰਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਕੀਤੇ ਜਾ ਰਹੇ ਪ੍ਰਚਾਰ ਨੂੰ ਵਿਚਾਲੇ ਛੱਡ ਕੇ ਬੀਤੇ ਦਿਨੀਂ ਪਾਰਲੀਮੈਂਟ ਸੈਸ਼ਨ ਕਿਸਾਨਾਂ…
ਸਦਨ ਦੀ ਕਾਰਵਾਈ ਛੱਡ ਪਹਿਲਾਂ ਕਿਸਾਨਾਂ ਦੇ ਮੁੱਦਿਆਂ ‘ਤੇ ਹੋਵੇ ਚਰਚਾ : ਰਾਘਵ ਚੱਢਾ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਮੁਅੱਤਲੀ ਨੋਟਿਸ ਦਿੰਦੇ…
ਅਮਿਤ ਸ਼ਾਹ ਦੀ ਸੁਰੱਖਿਆ ਸਮੀਖਿਆ ਮੀਟਿੰਗ, 370 ਹਟਾਏ ਜਾਣ ਤੋਂ ਬਾਅਦ ਪਹਿਲਾ ਜੰਮੂ – ਕਸ਼ਮੀਰ ਦੌਰਾ
ਸ੍ਰੀਨਗਰ, 23 ਅਕਤੂਬਰ (ਬਿਊਰੋ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਸੁਰੱਖਿਆ ਸਮੀਖਿਆ ਮੀਟਿੰਗ ਕਰ…