ਲੁਧਿਆਣਾ- ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐੱਸ. ਵਾਈ. ਐੱਲ. ਨਹਿਰ ਬਾਰੇ ਹਰਿਆਣਾ ਸਰਕਾਰ ਨਾਲ ਕੀਤੀ ਮੀਟਿੰਗ ‘ਤੇ ਕਿਹਾ ਹੈ ਕਿ ਮਾਨ ਨੂੰ ਮੁੱਦੇ ਬਾਰੇ ਪੂਰੀ ਤਿਆਰੀ ਕਰ ਕੇ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਸਿਰਫ਼ ਪੰਜਾਬ ਦਾ ਹੱਕ ਹੈ, ਇਸ ਲਈ ਇਹ ਕਹਿ ਕੇ ਬਚਣ ਦੀ ਲੋੜ ਨਹੀ ਹੈ ਕਿ ਸੂਬੇ ਵਿਚ ਪਾਣੀ ਦੀ ਘਾਟ ਹੈ। ਉਨ੍ਹਾਂ ਭਗਵੰਤ ਮਾਨ ਦੇ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਕੋਲ ਲਿਜਾਣ ਦੇ ਬਿਆਨ ਦੀ ਵੀ ਨਿਖੇਧੀ ਕੀਤੀ ਹੈ ਕਿ ਇਸ ਮੁੱਦੇ ‘ਤੇ ਗੱਲਬਾਤ ਦੀ ਕੋਈ ਗੁੰਜਾਇਸ਼ ਨਹੀ ਹੈ। ਇਸ ਦੌਰਾਨ ਬਿੱਟੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ‘ਪਾਣੀਆਂ ਦਾ ਰਾਖਾ’ ਕਹਿੰਦਿਆਂ ਆਖਿਆ ਕਿ ਜੇਕਰ ਉਹ ਸਟੈਂਡ ਨਾ ਲੈਂਦੇ ਤਾਂ ਹੁਣ ਤਕ ਪੰਜਾਬ ਦਾ ਪਾਣੀ ਹਰਿਆਣਾ ਕੋਲ ਜਾ ਰਿਹਾ ਹੁੰਦਾ।
Related Posts
ਮਹਿਲਪੁਰ ‘ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਚਾਲਕ ਤੇ ਕੰਡਕਟਰ ਦੀ ਮੌਤ
ਮਹਿਲਪੁਰ, 22 ਜਨਵਰੀ (ਬਿਊਰੋ)- ਤੜਕਸਾਰ ਮਹਿਲਪੁਰ-ਚੰਡੀਗੜ੍ਹ ਰੋਡ ‘ਤੇ ਪਿੰਡ ਟੂਟੋਮਜਾਰਾ ਦੇ ਬਾਹਰਵਾਰ ਇਕ ਦਰਦਨਾਕ ਸੜਕ ਹਾਦਸੇ ਵਿਚ ਪੰਜਾਬ ਰੋਡਵੇਜ਼ ਹੁਸ਼ਿਆਰਪੁਰ…
ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ
ਅੰਮ੍ਰਿਤਸਰ: ਲੋਕ ਸਭਾ ਚੋਣਾ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ (AAP) ਦੇ ਲੋਕ ਸਭਾ ਹਲਕਾ ਜਲੰਧਰ (Jalandhar Lok Sabha Constituency)…
ਲੁਧਿਆਣਾ ‘ਚ ਖ਼ੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ 3 ਭੈਣਾਂ ਦਾ ਇਕਲੌਤਾ ਭਰਾ
ਲੁਧਿਆਣਾ (ਨਰਿੰਦਰ, ਰਿਸ਼ੀ) : ਲੁਧਿਆਣਾ ਦੇ ਥਾਣਾ ਦੁੱਗਰੀ ਇਲਾਕੇ ਜਵੱਦੀ ਪੁਲ ਨੇੜੇ ਇਕ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼…