ਐਸ.ਏ.ਐਸ ਨਗਰ, 16 ਅਕਤੂਬਰ -ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਦੇਰ ਰਾਤ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।ਸੁੰਦਰ ਸ਼ਾਮ ਅਰੋੜਾ ਹਾਲ ਹੀ ਵਿਚ ਕਾਂਗਰਸ ਤੋਂ ਭਾਜਪਾ ਵਿਚ ਸ਼ਾਮਿਲ ਹੋਏ ਸਨ। ਵਿਜੀਲੈਂਸ ਦੇ ਡਾਇਰੈਕਟਰ ਵਿਰੇਂਦਰ ਕੁਮਾਰ ਨੇ ਦੱਸਿਆ ਕਿ ਜਾਂਚ ‘ਚੋਂ ਨਾਂਅ ਹਟਾਉਣ ਲਈ ਸੁੰਦਰ ਸ਼ਾਮ ਅਰੋੜਾ ਨੇ ਵਿਜੀਲੈਂਸ ਅਫ਼ਸਰ ਨੂੰ 1 ਕਰੋੜ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕੀਤੀ ਸੀ ਤੇ ਦੇਰ ਰਾਤ 50 ਲੱਖ ਰੁਪਏ ਰਿਸ਼ਵਤ ਦਿੰਦਿਆਂ ਵਿਜੀਲੈਂਸ ਨੇ ਜ਼ੀਰਕਪੁਰ ਤੋਂ ਸੁੰਦਰ ਸ਼ਾਮ ਅਰੋੜਾ ਨੂੰ ਰੰਗੇ ਹੱਥੀ ਗ੍ਰਿਫ਼ਤਾਰ ਕਰ ਲਿਆ।ਸੁੰਦਰ ਸ਼ਾਮ ਅਰੋੜਾ ਨੂੰ ਅੱਜ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
Related Posts
ਕਾਬੁਲ ਦੇ ਗੁਰਦੁਆਰਾ ਸਾਹਿਬ ‘ਤੇ ਦਹਿਸ਼ਤਗਰਦਾਂ ਵਲੋਂ ਹਮਲੇ ਨੂੰ ਲੈ ਕੇ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਟਵੀਟ
ਕਾਬੁਲ, 18 ਜੂਨ- ਕਾਬੁਲ ਵਿਖੇ ਸਥਿਤ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ ‘ਤੇ ਦਹਿਸ਼ਤਗਰਦਾਂ ਨੇ ਅੱਜ ਹਮਲਾ ਕਰ ਦਿੱਤਾ ਹੈ। ਇਸ ਸੰਬੰਧੀ…
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ, ਕਿਹਾ- ਇਸ ਵਾਰ ਮਾਨ ਸਰਕਾਰ ਦਾ ਹੋਵੇਗਾ 0
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਮੰਤਰੀ ਤੇ ਬਠਿੰਡਾ ਤੋਂ ਅਕਾਲੀ ਦਲ ਦੀ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ (Harsimrat…
ਪਤਨੀ ਦੀ ਮੌਤ ਨੂੰ ਲੈ ਕੇ ਲੱਗੇ ਸਾਰੇ ਦੋਸ਼ਾਂ ਤੋਂ ਕਾਂਗਰਸ ਨੇਤਾ ਸ਼ਸ਼ੀ ਥਰੂਰ ਬਰੀ
ਨਵੀਂ ਦਿੱਲੀ, 18 ਅਗਸਤ (ਦਲਜੀਤ ਸਿੰਘ)- ਦਿੱਲੀ ਦੀ ਇਕ ਅਦਾਲਤ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਕਾਂਗਰਸ ਨੇਤਾ…