ਭਾਜਪਾ ਪ੍ਰਧਾਨ ਦਾ ਅਕਾਲੀ ਦਲ ’ਤੇ ਵੱਡਾ ਹਮਲਾ, ਮੜ੍ਹਿਆ ਇਹ ਗੰਭੀਰ ਦੋਸ਼

ਸ੍ਰੀ ਮੁਕਤਸਰ ਸਾਹਿਬ, ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਹ ਭਾਜਪਾ ਆਗੂ ਪੁਸ਼ਪਿੰਦਰ ਭੰਡਾਰੀ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ’ਤੇ ਸੰਬੋਧਨ ਕਰਦੇ ਹੋਏ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਰੱਖਿਆ ਸੀ ਕਿ ਪੰਜਾਬ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ, ਪਰੰਤੂ ਅਕਾਲੀ ਦਲ ਭਾਜਪਾ ਨਾਲ ਧੋਖਾ ਕਰਦਾ ਰਿਹਾ ਅਤੇ ਕੇਂਦਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ, ਖਾਸ ਕਰਕੇ ਪਿੰਡਾਂ ਤੱਕ ਪਹੁੰਚਣ ਨਹੀਂ ਦਿੱਤਾ, ਬਲਕਿ ਭਾਜਪਾ ਪ੍ਰਤੀ ਨਫ਼ਰਤ ਹੀ ਫੈਲਾਈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਨੁਕਸਾਨ ਕਾਂਗਰਸ ਨਾਲੋਂ ਅਕਾਲੀ ਦਲ ਨੇ ਵੱਧ ਕੀਤਾ ਹੈ।

Leave a Reply

Your email address will not be published. Required fields are marked *