ਭਾਰਤੀ ਕ੍ਰਿਕਟ ਟੀਮ ਪਾਕਿਸਤਾਨ ਜਾਵੇਗੀ ਜਾਂ ਨਹੀਂ, ਇਸ ਦਾ ਫ਼ੈਸਲਾ ਗ੍ਰਹਿ ਮੰਤਰਾਲੇ ਕਰੇਗਾ: ਅਨੁਰਾਗ ਠਾਕੁਰ

ਨਵੀਂ ਦਿੱਲੀ, 20 ਅਕਤੂਬਰ- ਅਗਲੇ ਸਾਲ ਪਾਕਿਸਤਾਨ ਜਾਣ ਵਾਲੀ ਭਾਰਤੀ ਕ੍ਰਿਕਟ ਟੀਮ ਬਾਰੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਇਸ ਬਾਰੇ ਫ਼ੈਸਲਾ ਗ੍ਰਹਿ ਮੰਤਰਾਲੇ ਵਲੋਂ ਲਿਆ ਜਾਵੇਗਾ। ਉਸ ਨੇ ਕਿਹਾ ਕਿ ਖਿਡਾਰੀਆਂ ਦੀ ਸੁਰੱਖਿਆ ਸਾਡੇ ਲਈ ਜ਼ਿਆਦਾ ਮਹੱਤਵਪੂਰਨ ਹੈ।

ਏਸ਼ੀਆ ਕੱਪ ਅਗਲੇ ਸਾਲ ਪਾਕਿਸਤਾਨ ‘ਚ ਕਰਵਾਇਆ ਜਾਣਾ ਹੈ ਪਰ ਬੀ.ਸੀ.ਸੀ.ਆਈ. ਦੇ ਸਕੱਤਰ ਅਤੇ ਏਸ਼ੀਆਈ ਕ੍ਰਿਕਟ ਕੌਂਸਲ (ਏ.ਸੀ.ਸੀ.) ਦੇ ਪ੍ਰਧਾਨ ਜੈ ਸ਼ਾਹ ਨੇ ਕਿਹਾ ਸੀ ਕਿ ਭਾਰਤੀ ਕ੍ਰਿਕਟ ਟੀਮ ਪਾਕਿਸਤਾਨ ਨਹੀਂ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਟੂਰਨਾਮੈਂਟ ਨਿਰਪੱਖ ਸਥਾਨ ‘ਤੇ ਕਰਵਾਇਆ ਜਾਵੇਗਾ।

Leave a Reply

Your email address will not be published. Required fields are marked *