ਮੁੱਖ ਸਕੱਤਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਪਣੇ ਦਫ਼ਤਰ ਵਿਚ ਸਮੂਹ ਵਿਭਾਗਾਂ ਅਤੇ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਫ਼ਸਰਾਂ ਦੀ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਫ਼ ਤੇ ਸਪੱਸ਼ਟ ਹਦਾਇਤਾਂ ਹਨ ਕਿ ਭ੍ਰਿਸ਼ਟਾਚਾਰ ਨਾਬਰਦਾਸ਼ਤਯੋਗ ਹੈ। ਕਿਸੇ ਵੀ ਰਿਸ਼ਵਤਖੋਰ ਖ਼ਿਲਾਫ਼ ਬਿਲਕੁਲ ਵੀ ਨਰਮੀ ਨਾ ਵਰਤੀ ਜਾਵੇ।

ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬਵਾਸੀਆਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਲਈ ਵਚਨਬੱਧ ਹੈ। ਇਸ ਮਕਸਦ ਲਈ ਉੱਪਰ ਤੋਂ ਹੇਠਲੇ ਪੱਧਰ ਤੱਕ ਰਿਸ਼ਵਤਖੋਰੀ ਨੂੰ ਹਰ ਹਾਲਤ ਵਿਚ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗਾਂ ਵਿਚ ਵਿਜੀਲੈਂਸ ਵੱਲੋਂ ਜਾਂ ਸਬੰਧਤ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ-ਪੜਤਾਲ ਚੱਲ ਰਹੀ ਹੈ, ਉਸ ਨੂੰ ਨਿਯਮਾਂ ਮੁਤਾਬਕ ਮੁਕੰਮਲ ਕੀਤਾ ਜਾਵੇ ਅਤੇ ਇਸ ਵਿਚ ਕਿਸੇ ਪ੍ਰਕਾਰ ਦੀ ਦੇਰੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Leave a Reply

Your email address will not be published. Required fields are marked *