ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਐਮ ਪੀ ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਹਨਾਂ ਤੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਲਈ ਇਕ ਹਫਤੇ ਵਿਚ ਜਵਾਬ ਮੰਗਿਆ ਤੇ ਕਿਹਾ ਕਿ ਜੇਕਰ ਜਵਾਬ ਨਾ ਦਿੱਤਾ ਗਿਆ ਤਾਂ ਉਹਨਾਂ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਕਾਰਨ ਦੱਸੋ ਨੋਟਿਸ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਜਾਰੀ ਕੀਤਾ ਹੈ।
ਇਸ ਨੋਟਿਸ ਵਿਚ ਕਿਹਾ ਗਿਆ ਕਿ ਸਾਬਕਾ ਐਮ ਪੀ ਦੇ ਖਿਲਾਫ ਤਿੰਨ ਵਿਸ਼ੇਸ਼ ਸ਼ਿਕਾਇਤਾਂ ਆਈਆਂ ਹਨ। ਇਸ ਵਿਚ ਕਿਹਾ ਗਿਆ ਕਿ ਮੌੜ ਹਲਕੇ ਦੇ ਪਾਰਟੀ ਵਰਕਰਾਂ ਨੇ ਉਹਨਾਂ ਦੇ ਖਿਲਾਫ ਸ਼ਿਕਾਇਤ ਦਿੱਤੀ ਹੈ ਕਿ ਉਹਨਾਂ ਦੇ ਬੇਲੋੜੇ ਬਿਆਨਾਂ ਨਾਲ ਹਲਕੇ ਵਿਚ ਪਾਰਟੀ ਦੇ ਅਕਸ ਨੁੰ ਢਾਹ ਵੱਜੀ ਹੈ