ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਅਤੇ ਸਾਕਾ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਦੂਜਾ ਜਥਾ ਰਵਾਨਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਵਿਖੇ ਸ਼ਤਾਬਦੀ ਮਨਾਉਣ ਲਈ 157 ਯਾਤਰੀਆਂ ਦੇ ਵੀਜਿਆਂ ਲਈ ਅਪਲਾਈ ਕੀਤਾ ਸੀ। ਜਿਸ ਵਿਚੋਂ 117 ਵੀਜੇ ਦਿੱਤੇ ਗਏ ਸਨ।
ਮੁੱੜ ਮੰਗ ‘ਤੇ 14 ਵੀਜੇ ਹੋਰ ਦਿੱਤੇ ਗਏ ਹਨ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇਹ ਜਥਾ ਰਵਾਨਾ ਹੋਇਆ। ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਕੱਲ੍ਹ 30 ਅਕਤੂਬਰ ਨੂੰ ਸ਼ਤਾਬਦੀ ਦੇ ਸਮਾਗਮ ਹੋਣਗੇ ਅਤੇ 2 ਨਵੰਬਰ ਨੂੰ ਜਥਾ ਭਾਰਤ ਵਾਪਸ ਪਰਤੇਗਾ।