ਸਿੱਧੂ ਮੂਸੇਵਾਲਾ ਹੱਤਿਆ ਮਾਮਲਾ : ਗੈਂਗਸਟਰ ਦੀਪਕ ਟੀਨੂੰ ਦਾ ਪੰਜਾਬ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

ਮਾਨਸਾ, 31 ਅਕਤੂਬਰ – ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੇ ਮੁਲਜ਼ਮ ਅਤੇ ਗੈਂਗਸਟਰ ਦੀਪਕ ਟੀਨੂੰ ਦਾ ਪੰਜਾਬ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਉਸ ਨੂੰ ਦਿੱਲੀ ਸਪੈਸ਼ਲ ਸੈੱਲ ਪੁਲਿਸ ਵਲੋਂ ਰਿਮਾਂਡ ਖ਼ਤਮ ਹੋਣ ਉਪਰੰਤ ਦਿੱਲੀ ਦੀ ਪਟਿਆਲਾ ਹਾਊਸ ਕੋਰਟ ’ਚ ਪੇਸ਼ ਕੀਤਾ ਗਿਆ ਸੀ, ਜਿੱਥੇ ਪਹਿਲਾਂ ਹੀ ਪੰਜਾਬ ਪੁਲਿਸ ਦੀ ਟੁਕੜੀ ਪਹੁੰਚੀ ਹੋਈ ਸੀ।

ਟੀਨੂੰ ਨੂੰ ਮਾਨਸਾ ਦੀ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ 1-2 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਇਹ ਖ਼ਤਰਨਾਕ ਅਪਰਾਧੀ ਮਾਨਸਾ ਪੁਲਿਸ ਦੀ ਹਿਰਾਸਤ ’ਚੋਂ ਫਰਾਰ ਹੋ ਗਿਆ ਸੀ, ਨੂੰ ਦਿੱਲੀ ਪੁਲਿਸ ਨੇ ਰਾਜਸਥਾਨ ਦੇ ਅਜਮੇਰ ਨੇੜਲੇ ਪਿੰਡ ਕੇਕੜੀ ਤੋਂ 19 ਅਕਤੂਬਰ ਨੂੰ ਗਿ੍ਰਫ਼ਤਾਰ ਕੀਤਾ ਸੀ।

Leave a Reply

Your email address will not be published. Required fields are marked *