ਚੰਡੀਗੜ੍ਹ/ਹੁਸ਼ਿਆਰਪੁਰ : ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖ਼ਿਲਾਫ਼ ਹੁਸ਼ਿਆਰਪੁਰ ਦੀ ਅਦਾਲਤ ‘ਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ। ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ 2009 ‘ਚ ਫ਼ੌਜ਼ਦਾਰੀ ਕੇਸ ਦਾਇਰ ਕਰ ਕੇ ਅਕਾਲੀ ਦਲ ‘ਤੇ ਦੋ ਸੰਵਿਧਾਨ ਰੱਖਣ ਦੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਗੁਰਦੁਆਰਾ ਚੋਣ ਕਮਿਸ਼ਨ ਕੋਲ ਵੱਖਰਾ ਸੰਵਿਧਾਨ ਹੈ ਅਤੇ ਭਾਰਤੀ ਚੋਣ ਕਮਿਸ਼ਨ ਕੋਲੋਂ ਮਾਨਤਾ ਲੈਣ ਲਈ ਵੱਖਰਾ ਸੰਵਿਧਾਨ ਪੇਸ਼ ਕੀਤਾ ਗਿਆ ਤੇ ਹਲਫ਼ੀਆ ਬਿਆਨ ਦਿੱਤਾ ਗਿਆ ਕਿ ਪਾਰਟੀ ਸੰਵਿਧਾਨ ‘ਚ ਅੰਕਿਤ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੀ ਪਾਲਣਾ ਕਰੇਗੀ। ਉਨ੍ਹਾਂ ਕਿਹਾ ਕਿ ਧਾਰਮਿਕ ਪਾਰਟੀ ਵੱਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੀਆਂ ਜਾਂਦੀਆਂ ਹਨ।
Related Posts
ਭਾਰਤ-ਪਾਕਿ ਸਰਹੱਦ ’ਤੇ ਬੀ. ਐੱਸ. ਐੱਫ. ਨੇ ਕਾਰਟੂਨ ਨੁਮਾ ਗੁਬਾਰਾ ਫੜਿਆ, ਮਿਲੀ ਪਾਕਿਸਤਾਨੀ ਕਰੰਸੀ
ਗੁਰੂਹਰਸਹਾਏ/ਫਿਰੋਜ਼ਪੁਰ- ਬੀ. ਐੱਸ. ਐੱਫ ਦੀ 160 ਬਟਾਲੀਅਨ ਵੱਲੋਂ ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਦੀ ਬੀ.ਓ.ਪੀ. ਬਹਾਦੁਰ ਕੇ ਦੇ ਇਲਾਕੇ ਵਿਚ ਪਾਕਿਸਤਾਨ ਤੋਂ…
ਮਹਾਰਾਣੀ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ
ਜਲੰਧਰ, 24 ਨਵੰਬਰ (ਦਲਜੀਤ ਸਿੰਘ)- ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਮਹਾਰਾਣੀ ਪ੍ਰਨੀਤ ਕੌਰ ਨੂੰ ਇਕ ਨੋਟਿਸ ਜਾਰੀ ਕੀਤਾ ਗਿਆ…
ਅਰਵਿੰਦ ਕੇਜਰੀਵਾਲ ਨੇ ਰਾਜਾ ਵੜਿੰਗ ਨੂੰ ਮਿਲਣ ਤੋਂ ਕੀਤਾ ਇੰਨਕਾਰ , ਵੜਿੰਗ ਨੇ ਕੇਜਰੀਵਾਲ ‘ਤੇ ਲਾਏ ਇਹ ਇਲਜ਼ਾਮ
ਅੰਮ੍ਰਿਤਸਰ, 25 ਦਸੰਬਰ (ਬਿਊਰੋ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ…