ਹਵਾ ਪ੍ਰਦੂਸ਼ਣ: ਦਿੱਲੀ ਵਾਸੀਆਂ ਲਈ ਸਾਹ ਲੈਣਾ ਹੋਇਆ ਔਖਾ

ਨਵੀਂ ਦਿੱਲੀ, 1 ਨਵੰਬਰ

ਦੇਸ਼ ਦੀ ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਦਾ ਕਹਿਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਦਿੱਲੀ ਵਿੱਚ ਫੈਲੇ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਦਾ ਸਾਹ ਲੈਣਾ ਔਖਾ ਹੋਇਆ ਪਿਆ ਹੈ। ਅੱਜ ਵੀ ਮੰਗਲਵਾਰ ਸਵੇਰੇ ਦਿੱਲੀ-ਐੱਨਸੀਆਰ ਵਿੱਚ ਹਵਾ ਦੀ ਗੁਣਵੱਤਾ ਵਿੱਚ ਗਿਰਾਵਟ ਜਾਰੀ ਰਹੀ। ਧੀਰਪੁਰ, ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਨੂੰ 594 ਤੱਕ ਰਿਕਾਰਡ ਕੀਤਾ ਗਿਆ, ਜੋ ਕਿ ‘ਗੰਭੀਰ’ ਸ਼੍ਰੇਣੀ ਵਿੱਚ ਹੈ। ਨੋਇਡਾ, ਯੂਪੀ ਵਿੱਚ ਵੀ ਏਕਿਊਆਈ ‘ਗੰਭੀਰ’ ਸ਼੍ਰੇਣੀ ਵਿੱਚ (444) ਦਰਜ ਕੀਤਾ ਗਿਆ ਤੇ ਗੁਰੂਗ੍ਰਾਮ, ਹਰਿਆਣਾ ਵਿੱਚ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਆਈ। ਦਿੱਲੀ ਦਾ ਸਮੁੱਚਾ ਏਅਰ ਕੁਆਲਿਟੀ ਇੰਡੈਕਸ ਅੱਜ ਸਵੇਰੇ ਬਹੁਤ ਹੀ ਗੰਭੀਰ ਸ਼੍ਰੇਣੀ ਵਿੱਚ 385 ’ਤੇ ਸੀ, ਜਿਸ ਕਾਰਨ ਦਿੱਲੀ ਸਰਕਾਰ ਨੇ ਕੌਮੀ ਰਾਜਧਾਨੀ ਵਿੱਚ ਹੋਣ ਵਾਲੀਆਂ ਸਾਰੀਆਂ ਉਸਾਰੀਆਂ ਤੇ ਢਾਹੁਣ ਦੀਆਂ ਗਤੀਵਿਧੀਆਂ ’ਤੇ ਪਾਬੰਦੀ ਲਗਾ ਦਿੱਤੀ ਹੈ। ਏਅਰ ਕੁਆਲਿਟੀ ਇੰਡੈਕਸ ਨੋਇਡਾ (ਯੂਪੀ) ਵਿੱਚ 444, ‘ਗੰਭੀਰ’ ਸ਼੍ਰੇਣੀ, ਧੀਰਪੁਰ (ਦਿੱਲੀ) ਵਿੱਚ 594 ’ਤੇ ‘ਬਹੁਤ ਮਾੜੀ’ ਸ਼੍ਰੇਣੀ, ਗੁਰੂਗ੍ਰਾਮ (ਹਰਿਆਣਾ) ਵਿੱਚ 391 ਸੀ। ਇਹ ਪਹਿਲਾਂ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਾਂਤ ਹਵਾਵਾਂ ਅਤੇ ਹੋਰ ਵੱਖ-ਵੱਖ ਮੌਸਮੀ ਸਥਿਤੀਆਂ ਕਾਰਨ ਕੌਮੀ ਰਾਜਧਾਨੀ ਦੀ ਹਵਾ ਦੀ ਗੁਣਵੱਤਾ ਵਿਗੜ ਜਾਵੇਗੀ। ਐਤਵਾਰ ਨੂੰ ਇੱਕ ਨਿਊਜ਼ ਕਾਨਫਰੰਸ ਵਿੱਚ ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਸੀ ਕਿ ਮਾਹਿਰ ਅੰਦਾਜ਼ਾ ਲਗਾ ਰਹੇ ਹਨ ਕਿ 1 ਨਵੰਬਰ ਤੋਂ ਹਵਾ ਦੀ ਗਤੀ ਘਟੇਗੀ ਤੇ ਇਸ ਦੀ ਦਿਸ਼ਾ ਬਦਲ ਜਾਵੇਗੀ। ਉਸ ਦੇ ਆਧਾਰ ’ਤੇ ਇਹ ਭਵਿੱਖਬਾਣੀ ਕੀਤੀ ਗਈ ਹੈ ਕਿ ਏਕਿਊਆਈ 400 ਤੋਂ ਪਾਰ ਗੰਭੀਰ ਸ਼੍ਰੇਣੀ ਵਿੱਚ ਚਲਾ ਜਾਵੇਗਾ। ਆਮ ਤੌਰ ’ਤੇ ਦਿੱਲੀ-ਐੱਨਸੀਆਰ ਖੇਤਰ ਵਿੱਚ ਇਸ ਸਮੇਂ ਦੇ ਆਲੇ-ਦੁਆਲੇ ਪ੍ਰਦੂਸ਼ਣ ਦਾ ਪੱਧਰ ਮੁੱਖ ਤੌਰ ’ਤੇ ਧੂੜ, ਬਾਇਓ-ਮਾਸ ਬਰਨਿੰਗ ਅਤੇ ਮੌਸਮ ਦੀ ਸਥਿਤੀ ਵਿੱਚ ਬਦਲਾਅ ਅਤੇ ਹਵਾ ਦੀ ਗਤੀ ਦੇ ਕਾਰਨ ਵਧਦਾ ਹੈ।

Leave a Reply

Your email address will not be published. Required fields are marked *