ਬੀਬੀ ਜਗੀਰ ਕੌਰ ਖ਼ਿਲਾਫ਼ ਅਕਾਲੀ ਦਲ ਦੀ ਵੱਡੀ ਕਾਰਵਾਈ, ਪਾਰਟੀ ’ਚੋਂ ਕੀਤਾ ਗਿਆ ਮੁਅੱਤਲ

ਚੰਡੀਗੜ੍ਹ : ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਨੇ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਖ਼ਿਲਾਫ਼ ਇਹ ਵੱਡੀ ਕਾਰਵਾਈ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਕੀਤੀ ਗਈ ਹੈ। ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ’ਚੋਂ ਮੁਅੱਤਲ ਕੀਤਾ ਹੈ। ਇਸ ਤੋਂ ਇਲਾਵਾ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਤੋਂ 48 ਘੰਟਿਆਂ ਵਿਚ ਜਵਾਬ ਮੰਗਿਆ ਹੈ।

ਪਾਰਟੀ ਨੇ ਆਖਿਆ ਹੈ ਕਿ ਬੀਬੀ ਜਗੀਰ ਕੌਰ 48 ਘੰਟਿਆਂ ਦੌਰਾਨ ਪਾਰਟੀ ਪੱਧਰ ’ਤੇ ਆਪਣੀ ਗੱਲ ਰੱਖ ਸਕਦੇ ਹਨ। ਇਸ ਤੋਂ ਇਲਾਵਾ ਉਹ ਮੀਡੀਆ ਵਿਚ ਐੱਸ. ਜੀ. ਪੀ. ਸੀ. ਚੋਣਾਂ ਤੋਂ ਪੈਰ ਪਿਛਾਂਹ ਖਿੱਚਣ ਦਾ ਵੀ ਐਲਾਨ ਵੀ ਕਰਨ, ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਪਾਰਟੀ ਉਨ੍ਹਾਂ ਖ਼ਿਲਾਫ਼ ਇਸ ਤੋਂ ਸਖ਼ਤ ਕਾਰਵਾਈ ਕਰੇਗੀ।

Leave a Reply

Your email address will not be published. Required fields are marked *